Dera Radha Swami Beas : ਦੁਨੀਆ ਭਰ ਵਿਚ ਮਸ਼ਹੂਰ ਡੇਰਾ ਰਾਧਾ ਸੁਆਮੀ ਬਿਆਸ ਨਾਲ ਜੁੜੇ ਪੈਰੋਕਾਰਾਂ ਤੇ ਸ਼ਰਧਾਲੂਆਂ ਲਈ ਵੱਡੀ ਖਬਰ ਹੈ ਕਿ ਦੇਸ਼ ਵਿਚ ਲੌਕਡਾਊਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਭੰਡਾਰਾ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ, ਜਿਸ ਸਬੰਧੀ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਡੇਰਾ ਰਾਧਾ ਸਵਾਮੀ ਬਿਆਸ ਵੱਲੋਂ 31 ਦਸੰਬਰ 2020 ਤੱਕ ਦੇਸ਼ ਭਰ ਵਿਚ ਜਿੰਨੇ ਵੀ ਸਤਿਸੰਗ ਘਰ ਹਨ, ਉਨ੍ਹਾਂ ਵਿਚ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਸ ਦੀ ਪੁਸ਼ਟੀ ਡੇਰਾ ਰਾਧਾ ਸਵਾਮੀ ਬਿਆਸ ਦੀ ਸੇਵਾ ਕਮੇਟੀ ਦੇ ਸੇਵਾਦਾਰ ਵੱਲੋਂ ਫੋਨ ’ਤੇ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਡੇਰਾ ਰਾਧਾ ਸਵਾਮੀ ਬਿਆਸ ਦੇ ਦੁਨੀਆ ਭਰ ਵਿਚ ਸਤਿਸੰਗ ਘਰ ਹਨ ਅਤੇ ਅਧਿਆਤਮਕ ਤੌਰ ’ਤੇ ਵੱਡੀ ਗਿਣਤੀ ਵਿਚ ਲੋਕ ਡੇਰਾ ਬਿਆਸ ਨਾਲ ਜੁੜੇ ਹਨ। ਕੋਰੋਨਾ ਮਹਾਮਾਰੀ ਕਾਰਨ ਲੱਗੇ ਲੌਕਡਾਊਨ ਦੌਰਾਨ ਡੇਰਾ ਰਾਧਾ ਸਵਾਮੀ ਬਿਆਸ ਵੱਲੋਂ ਦੇਸ਼ ਭਰ ਵਿਚ ਨਿਸ਼ਕਾਮ ਲੰਗਰ ਸੇਵਾ ਚਲਾਈ ਗਈ। ਇਸ ਤੋਂ ਇਲਾਵਾ ਇਸ ਸੰਕਟ ਦੀ ਘੜੀ ਵਿਚ ਸਤਿਸੰਗ ਘਰਾਂ ਨੂੰ ਸਰਕਾਰ ਦੀ ਮਦਦ ਕਰਨ ਦੇ ਮਕਸਦ ਨਾਲ ਲੋਕਾਂ ਦੀ ਸੇਵਾ ਲਈ ਆਈਸੋਲੇਸ਼ਨ ਸੈਂਟਰਾਂ ਵਿਚ ਤਬਦੀਲ ਕਰਨ ਦੀ ਵੀ ਪੇਸ਼ਕਸ ਕੀਤੀ ਗਈ ਸੀ, ਜਿਸ ਤੋਂ ਬਾਅਦ ਦੇਸ਼ ਵਿਚ ਕਾਫੀ ਥਾਵਾਂ ’ਤੇ ਡੇਰਾ ਰਾਧਾ ਸਵਾਮੀ ਬਿਆਸ ਦੇ ਸਤਿਸੰਗ ਘਰਾਂ ਨੂੰ ਆਈਸੋਲੇਸ਼ਨ ਸੈਂਟਰ ਵਿਚ ਤਬਦੀਲ ਕੀਤਾ ਗਿਆ ਸੀ।