9 new positive cases : ਕੋਰੋਨਾ ਨੇ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ। ਸੂਬੇ ਵਿਚ ਪਾਜੀਟਿਵ ਕੇਸਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਅੱਜ ਫਿਰੋਜ਼ਪੁਰ ਤੋਂ 8 ਅਤੇ ਖਮਾਣੋਂ ਤੋਂ ਇਕ ਨਵਾਂ ਪਾਜੀਟਿਵ ਕੇਸ ਸਾਹਮਣੇ ਆਇਆ ਹੈ। ਫਿਰੋਜ਼ਪੁਰ ਤੋਂ ਜਿਹੜੇ 8 ਵਿਅਕਤੀਆਂ ਦੀ ਰਿਪੋਰਟ ਪਾਜੀਟਿਵ ਆਈ ਹੈ ਉਨ੍ਹਾਂ ਵਿਚ ਇਕ ਛੋਟੀ ਬੱਚੀ ਵੀ ਸ਼ਾਮਲ ਹੈ, ਜੋ ਕਿ ਤਲਵੰਡੀ ਸਾਬੋ ਦੀ ਰਹਿਣ ਵਾਲੀ ਹੈ। 3 ਵਿਅਕਤੀ ਵਾਰਡ ਨੰਬਰ 6 ਦੇ ਰਹਿਣ ਵਾਲੇ ਹਨ। ਇਸ ਤਰ੍ਹਾਂ ਫਿਰੋਜ਼ਪੁਰ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ।
ਖਮਾਣੋਂ ਦੇ ਪਿੰਡ ਜਟਾਣਾ ਉਚਾ ਤੋਂ 46 ਸਾਲਾ ਵਿਅਕਤੀ ਕੋਰੋਨਾ ਪਾਜੀਟਿਵ ਪਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਦਿੱਲੀ ਏਅਰਪੋਰਟ ਤੋਂ ਇਥੇ ਆਇਆ ਸੀ ਜਿਸ ਨੂੰ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਕੁਆਰੰਟਾਈਨ ਕੀਤਾ ਗਿਆ ਸੀ, ਜਿਥੇ ਉਕਤ ਵਿਅਕਤੀ ਦੇ ਸੈਂਪਲ ਟੈਸਟ ਲਈ ਭੇਜੇ ਗਏ ਸਨ ਤੇ ਅੱਜ ਉਸ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ। ਰਿਪੋਰਟ ਪਾਜੀਟਿਵ ਆਉਣ ‘ਤੇ ਸਿਹਤ ਵਿਭਾਗ ਦੀ ਟੀਮ ਵਲੋਂ ਉਨ੍ਹਾਂ ਵਿਅਕਤੀਆਂ ਦੀਭਾਲ ਕੀਤੀ ਜਾ ਰਹੀ ਹੈ ਜਿਹੜੇ ਉਸਦੇ ਸੰਪਰਕ ਵਿਚ ਸਨ। ਕੋਰੋਨਾ ਪੀੜਤ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਭੇਜਿਆ ਗਿਆ ਹੈ ।
ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 7503 ਤਕ ਪੁੱਜ ਗਈ ਹੈ। ਸਭ ਤੋਂ ਵਧ ਮਾਮਲੇ ਜਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ ਜਿਥੇ ਕੋਰੋਨਾ ਪੀੜਤਾਂ ਦੀ ਗਿਣਤੀ 1076 ਤਕ ਪੁੱਜ ਗਈ ਹੈ। ਇਸੇ ਤਰ੍ਹਾਂ ਜਲੰਧਰ ‘ਚ 1177, ਲੁਧਿਆਣਾ ‘ਚ 1287, ਸੰਗਰੂਰ ‘ਚ 622, ਮੋਹਾਲੀ ‘ਚ 361, ਮੁਕਤਸਰ ‘ਚ 144, ਫਤਿਹਗੜ੍ਹ ਸਾਹਿਬ ‘ਚ 142, ਫਰੀਦਕੋਟ ‘ਚ 149, ਫਾਜ਼ਿਲਕਾ ‘ਚ 102, ਬਠਿੰਡਾ ‘ਚ 128, ਕਪੂਰਥਲਾ ‘ਚ 126, ਬਰਨਾਲਾ ‘ਚ 72, ਮਾਨਸਾ ‘ਚ 57 ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਸੂਬੇ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 2055 ਹੈ ਤੇ 199 ਲੋਕ ਇਸ ਖਤਰਨਾਕ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।