RTA Barjinder Singh reported Corona : ਜਲੰਧਰ ਵਿਚ ਕੋਰੋਨਾ ਬੇਕਾਬੂ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਜਿਥੇ ਜ਼ਿਲੇ ਵਿਚ ਰੀਜਨਲ ਟਰਾਂਸਪੋਰਟ ਅਥਾਰਿਟੀ (RTA) ਬਰਜਿੰਦਰ ਸਿੰਘ ਦੇ ਕੋਰੋਨਾ ਪਾਜ਼ਟਿਵ ਹੋਣ ਦੀ ਪੁਸ਼ਟੀ ਹੋਈ ਹੈ ਉਥੇ ਹੀ ਜ਼ਿਲੇ ਵਿਚ 75 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ ਜ਼ਿਲੇ ਵਿਚ ਕੋਰੋਨਾ ਨਾਲ ਦੋ ਮਰੀਜ਼ਾਂ ਦੀ ਮੌਤ ਵੀ ਹੋ ਗਈ ਸੀ। ਇਸ ਦੇ ਨਾਲ ਹੀ ਹੁਣ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋ ਗਈ ਹੈ। ਜ਼ਿਕਰਯੋਗ ਹੈ ਕਿ ਅੱਜ ਇਕ ਸੰਜੇ ਗਾਂਧੀ ਨਗਰ ਦੇ ਇਕ 45 ਸਾਲਾ ਵਿਅਕਤੀ ਅਤੇ ਰਾਏਪੁਰ ਰਸੂਲ ਦੇ 52 ਸਾਲਾ ਵਿਅਕਤੀ ਨੇ ਕੋਰੋਨਾ ਦੇ ਚੱਲਦਿਆਂ ਦਮ ਤੋੜ ਦਿੱਤਾ।
ਉਥੇ ਹੀ RTA ਬਰਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ ਹਨ। ਜ਼ਿਕਰਯੋਗ ਹੈ ਕਿ RTA ਬਰਜਿੰਦਰ ਸਿੰਘ ਦੀ ਸਿਹਤ ਖਰਾਬ ਹੋਣ ਦੇ ਚੱਲਦਿਆਂ ਹੁਸ਼ਿਆਰਪੁਰ ਤੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਵਿਚ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਬਰਜਿੰਦਰ ਸਿੰਘ ਵੱਲੋਂ ਇਕ ਮੀਟਿੰਗ ਬੁਲਾਈ ਗਈ ਸੀ, ਜਿਸ ਵਿਚ ਆਰਟੀਏ ਤੋਂ ਇਲਾਵਾ ਡੀਸੀ ਘਨਸ਼ਿਆਮ ਥੋਰੀ, ਦੋ ਏਡੀਸੀ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਗ, ਐਸਡੀਐਮ ਜੈਇੰਦਰ ਸਿੰਗ, ਸਿਵਲ ਸਰਜਨ, ਮੈਡੀਕਲ ਸੁਪਰਡੈਂਟ, ਪਬਲਿਕ ਰਿਲੇਸ਼ਨ ਦਫਤਰ ਦੇ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਸਣੇ ਹੋਰ ਕਈ ਅਧਿਕਾਰੀ ਸ਼ਾਮਲ ਹੋਏ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਾਹਕੋਟ ਦੇ ਐਸਡੀਐਮ ਅਤੇ ਐਸਐਸਪੀ ਦਿਹਾਤੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਬੀਤੇ ਦਿਨ ਪੁਲਿਸ ਲਾਈਨ ਵਿਚ ਕੋਰੋਨਾ ਪਾਜ਼ੀਟਿਵ ਅਧਿਕਾਰੀਆਂ ਦੇ ਸੰਪਰਕ ਵਿਚ ਆਉਣ ਵਾਲਿਆਂ ਦੇ ਸੈਂਪਲ ਲੈਣ ਲਈ ਕੈਂਪ ਦਾ ਆਯੋਜਨ ਵੀ ਕੀਤਾ ਗਿਆ।