ludhiana corona positive: ਲੁਧਿਆਣਾ ‘ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ, ਜਿਸ ਦੇ ਮੱਦੇਨਜ਼ਰ ਇੱਥੋ 1443 ਕੋਰੋਨਾ ਸੈਂਪਲ ਜੀ.ਐੱਮ.ਸੀ ਪਟਿਆਲਾ ਭੇਜੇ ਗਏ, ਜਿਨ੍ਹਾਂ ਦੀ ਰਿਪੋਰਟ ਅੱਜ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਇਨ੍ਹਾਂ ‘ਚੋਂ 20 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਦਕਿ 1302 ਨੈਗੇਟਿਵ ਅਤੇ 121 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ। ਇਸ ਦੇ ਨਾਲ ਹੀ ਅੱਜ ਜ਼ਿਲ੍ਹੇ ‘ਚ ਕੋਰੋਨਾ ਪੀੜ੍ਹਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨੇ ਸੀ.ਐੱਮ.ਸੀ ਹਸਪਤਾਲ ‘ਚ ਦਮ ਤੋੜ੍ਹਿਆ। ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1300 ਤੋਂ ਪਾਰ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 31 ਮੌਤਾਂ ਹੋ ਚੁੱਕੀਆਂ ਹਨ।






















