8 new cases ofਸੂਬੇ ਵਿਚ ਕੋਰੋਨਾ ਤੇਜ਼ੀ ਨਾਲ ਆਪਣੇ ਪੈਰ ਪਸਾਰਨ ਲੱਗਾ ਹੈ। ਸੋਮਵਾਰ ਨੂੰ ਕੋਰੋਨਾ ਦੇ ਜਿਲ੍ਹਾ ਜਲੰਧਰ ਵਿਚ 55ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਸਾਬਕਾ ਮੰਤਰੀ ਤੇ ਪੰਜਾਬ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਮੋਹਿੰਦਰ ਸਿੰਘ ਕੇ. ਪੀ. ਸਮੇਤ33 ਲੋਕਾਂ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਪਾਈ ਗਈ ਸੀ। ਔਰਤ ਡਾਕਟਰ ਸਮੇਤ 2 ਹੋਰਨਾਂ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ। ਜਿਲ੍ਹਾ ਜਲੰਧਰ ਵਿਖੇ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 1272 ਹੋ ਗਈ ਹੈ। 599 ਐਕਟਿਵ ਕੇਸ ਹਨ ਤੇ 27 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁਕੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ 729 ਲੋਕ ਕੋਰੋਨਾ ਖਿਲਾਫ ਆਪਣੀ ਜੰਗ ਨੂੰ ਜਿੱਤ ਕੇ ਘਰ ਵਾਪਸ ਜਾ ਚੁੱਕੇ ਹਨ ਤੇ 439 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸਿਹਤ ਵਿਭਾਗ ਵਲੋਂ 662 ਲੋਕਾਂ ਦੀ ਰਿਪੋਰਟ ਆਉਣੀ ਅਜੇ ਪੈਂਡਿੰਗ ਹੈ। ਕੋਰੋਨਾ ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਲ ਡੀ. ਸੀ. ਘਣਸ਼ਿਆਮ ਥੋਰੀ ਵਲੋਂ ਕੰਟੇਨਮੈਂਟ ਜ਼ੋਨ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੀ ਲਿਸਟ ਵੀ ਜਾਰੀ ਕੀਤੀ ਜਾ ਚੁੱਕੀ ਹੈ ਤਾਂ ਜੋ ਜਿਨ੍ਹਾਂ ਇਲਾਕਿਆਂ ਵਿਚ ਕੋਰੋਨਾ ਦੇ ਵਧ ਕੇਸ ਹਨ, ਉਨ੍ਹਾਂ ਨੂੰ ਪੂਰੀ ਤਰ੍ਹਾਂ ਤੋਂ ਸੀਲ ਕੀਤਾ ਜਾ ਸਕੇ।
ਸਿਹਤ ਵਿਭਾਗ ਦੇ ਨੋਡਲ ਅਫਸਰ ਟੀ. ਪੀ. ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਜਿਲ੍ਹੇ ਤੋਂ 242 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਭੇਜੇ ਜਾ ਚੁੱਕੇ ਹਨ। ਕੁੱਲ 28963 ਸੈਂਪਲਾਂ ਦੀ ਜਾਂਚ ਹੋ ਚੁਕੀ ਹੈ। ਨੈਗੇਟਿਵ ਲੋਕਾਂ ਦੀ ਗਿਣਤੀ 26814 ਤਕ ਹੋ ਗਈ ਹੈ। ਸੂਬੇ ਵਿਚ ਕੋਰੋਨਾ ਨਾਲ ਹੁਣ ਤਕ 204 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸੂਬਾ ਦਾ ਕੋਈ ਵੀ ਅਜਿਹਾ ਜਿਲ੍ਹਾ ਨਹੀਂ ਰਿਹਾ ਹੈ ਜਿਹੜਾ ਇਸ ਖਤਰਨਾਕ ਵਾਇਰਸ ਤੋਂ ਆਪਣਾ ਆਪ ਨੂੰ ਬਚਾ ਸਕਿਆ ਹੋਵੇ।