dc office closed public dealing: ਲੁਧਿਆਣਾ ਦਾ ਡੀ.ਸੀ. ਦਫਤਰ ਅੱਜ ਭਾਵ ਸੋਮਵਾਰ ਤੋਂ ਪਬਲਿਕ ਡੀਲਿੰਗ ਲਈ ਬੰਦ ਕਰ ਦਿੱਤਾ ਗਿਆ ਹੈ। ਸੁਰੱਖਿਆ ਕਰਮਚਾਰੀਆਂ ਨੇ ਸਕੱਤਰ ਭਵਨ ਦੇ ਸਾਰੇ ਗੇਟ ਬੰਦ ਕਰ ਦਿੱਤੇ ਹਨ।ਜਾਣਕਾਰੀ ਮੁਤਾਬਕ ਹੁਣ ਪਬਲਿਕ ਡੀਲਿੰਗ ਦਾ ਜ਼ਰੀਆ ਵੱਟਸਐਪ ਅਤੇ ਈ-ਮੇਲ ਹੀ ਹੋਣਗੇ। ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਗੇਟ ‘ਤੇ ਬਾਕਸ ਰੱਖਿਆ ਜਾਵੇਗਾ ਅਤੇ ਇਸ ‘ਚ ਆਈਆਂ ਸ਼ਿਕਾਇਤਾਂ ਸਬੰਧਿਤ ਵਿਭਾਗਾਂ ਤੱਕ ਪਹੁੰਚਾਉਣ ਦਾ ਕੰਮ ਕਰਮਚਾਰੀ ਹੀ ਕਰਨਗੇ। ਇਸ ਦੇ ਨਾਲ ਮੰਗ ਪੱਤਰ ਦੇਣ ਦੇ ਲਈ ਵੀ ਅਧਿਕਾਰੀਆਂ ਤੱਕ ਪਹੁੰਚਾਉਣ ‘ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ। ਇਸ ਦੇ ਲਈ ਗੇਟ ‘ਤੇ ਵੱਖਰਾ ਪ੍ਰਬੰਧ ਹੋ ਰਿਹਾ ਹੈ। ਡੀ.ਸੀ. ਵਰਿੰਦਰ ਸ਼ਰਮਾ ਨੇ ਨਵੀਂ ਵਿਵਸਥਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਕੋਰੋਨਾ ਤੋਂ ਬਚਾਅ ਲਈ ਕੀਤੇ ਗਏ ਸਾਰੇ ਪ੍ਰਬੰਧ ਅਗਲੇ ਆਦੇਸ਼ਾਂ ਤੱਕ ਜਾਰੀ ਰਹਿਣਗੇ।
ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਕੋਰੋਨਾ ਦਾ ਤਾਂਡਵ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਨੇ ਆਮ ਜਨਤਾ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਚਪੇਟ ‘ਚ ਲੈ ਲਿਆ ਹੈ।