Preneet Kaur appeals : ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਇਸ ਨਾਲ ਇੰਫੈਕਟਿਡ ਮਰੀਜ਼ਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਸੂਬੇ ਵਿਚ ਵਧ ਰਹੀ ਹੈ ਪਰ ਇਸ ਦੇ ਨਾਲ ਹੀ ਪੰਜਾਬ ਵਿਚ ਬਹੁਤ ਸਾਰੇ ਮਰੀਜ਼ ਅਜਿਹੇ ਹਨ ਜਿਨ੍ਹਾਂ ਨੇ ਕੋਰੋਨਾ ਖਿਲਾਫ ਜੰਗ ਨੂੰ ਜਿੱਤਿਆ ਹੈ। ਅਜਿਹੇ ਕੋਵਿਡ-19 ਦੇ ਠੀਕ ਹੋਏ ਮਰੀਜ਼ਾਂ ਨੂੰ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਤੋਂ ਪੀੜਤਾਂ ਦੇ ਇਲਾਜ ਆਪਣਾ ਪਲਾਜ਼ਮਾ ਦਾਨ ਕਰਨ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿਟੂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਿਗਮ ਕਮਿਸ਼ਨਰ ਪੂਨਮਦੀਪ ਕੌਰ ਤੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਆਦਿ ਹਾਜ਼ਰ ਸਨ।
ਇਸ ਮੌਕੇ ਸ਼੍ਰੀਮਤੀ ਪ੍ਰਨੀਤ ਕੌਰ ਨੇ ਜਿਲ੍ਹਾ ਪ੍ਰਸ਼ਾਸਨ, ਸਮਾਜ ਸੇਵੀ ਸੰਸਥਾਵਾਂ ਦਮਦਦ ਨਾਲ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਆਪਣਾ ਪਲਾਜ਼ਮਾ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਸਥਾਪਤ ਪਲਾਜ਼ਮਾ ਬੈਂਕ ਵਿਚ ਦਾਨ ਕਰਨ ਦੀ ਵੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਉਹ ਇਸ ਖਤਰਨਾਕ ਵਾਇਰਸ ਤੋਂ ਬਚਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨੀ ਹੋਵੇਗੀ ਤੇ ਨਾਲ ਹੀ ਮਾਸਕ ਨੂੰ ਵੀ ਜ਼ਰੂਰੀ ਤੌਰ ‘ਤੇ ਪਹਿਨਣਾ ਹੋਵੇਗਾ। ਸ਼੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਜਿਹੜੇ ਲੋਕ ਪ੍ਰਸ਼ਾਸਨਿਕ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਖਿਲਾਫ ਕਾਰਵਾਈ ਵੀਕੀਤੀ ਜਾਵੇਗੀ ਕਿਉਂਕਿ ਉਨ੍ਹਾਂ ਦੀ ਨਜ਼ਰ ਵਿਚ ਇਨਸਾਨੀ ਜ਼ਿੰਦਗੀ ਨੂੰ ਬਚਾਉਣਾ ਸਭ ਤੋਂ ਅਹਿਮ ਹੈ।
ਸ਼੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਪੁਲਿਸ ਵਲੋਂ ਵੱਡੇ ਪੱਧਰ ‘ਤੇ ਮੁਹਿੰਮ ਵੀ ਵਿੱਢੀ ਗਈ ਹੈ। ਜਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਪ੍ਰਸ਼ਾਸਨ ਪ੍ਰਾਈਵੇਟ ਹਸਪਤਾਲਾਂ ਨਾਲ ਤਾਲਮੇਲ ਕਰਕੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤੋਂ ਤਿਆਰ ਹੈ। ਵੀਡੀਓ ਕਾਨਫਰਸਿੰਗ ਦੌਰਾਨ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਨਿਗਮ ਵਲੋਂ ਕੋਰੋਨਾ ਖਿਲਾਫ ਜਾਗਰੂਕਤਾ ਦੇ ਨਾਲ-ਨਾਲ ਡੇਂਗੂ ਨੂੰ ਰੋਕਣ ਲਈ ਵੀ ਮੁਹਿੰਮ ਚਲਾਈ ਗਈ ਹੈ।