Tripat Rajinder Singh Bajwa’s : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ। ਜਿਥੇ ਆਮ ਵਿਅਕਤੀ ਇਸ ਦੀ ਲਪੇਟ ਵਿਚ ਆ ਰਹੇ ਹਨ ਉਥੇ ਵੱਡੀਆਂ-ਵੱਡੀਆਂ ਸ਼ਖਸੀਅਤਾਂ ਵੀ ਇਸ ਖਤਰਨਾਕ ਵਾਇਰਸ ਤੋਂ ਆਪਣੇ ਆਪ ਨੂੰ ਬਚਾ ਨਹੀਂ ਪਾ ਰਹੀਆਂ। ਅੱਜ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਦੀ ਬਾਜਵਾ ਦੀ ਪਿਛਲੇ ਦਿਨੀ ਕਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਹੁਣ ਉਨ੍ਹਾਂ ਦੀ ਰਿਪੋਰਟ ਪੋਜ਼ਿਟਿਵ ਆ ਗਈ ਹੈ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਉਣ ਨਾਲ ਰਾਜਨੀਤਕ ਪਾਰਟੀਆਂ ਵਿਚ ਵੀ ਡਰ ਦਾ ਮਾਹੌਲ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ।
ਪੰਜਾਬ ਵਿਚ ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਅਗਲੇ 15 ਦਿਨਾਂ ਲਈ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਹ ਜਾਣਕਾਰੀ ਬਲਵਿੰਦਰ ਸਿੰਘ ਭੂੰਗੜ ਰਾਜ ਸਭਾ ਮੈਂਬਰ ਨੇ ਦਿੱਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਸਾਥੀ ਰਜਿੰਦਰ ਸਿੰਘ ਬਾਜਵਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਜਲਦੀ ਹੀ ਠੀਕ ਹੋ ਕੇ ਜਾਣਗੇ।
ਪਿਛਲੀ 10 ਜੁਲਾਈ ਨੂੰ ਕੈਬਨਿਟ ਮੰਤਰੀ ਨੇ ਆਪਣਾ ਕੋਰੋਨਾ ਟੈਸਟ ਉਸ ਸਮੇਂ ਕਰਾਇਆ ਸੀ ਜਦੋਂ ਆਰਣੇ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਇਹ ਪਤਾ ਲੱਗਾ ਸੀ ਕਿ ਬੈਠਕ ਵਿਚ ਮੌਜੂਦ ਇਕ ਅਧਿਕਾਰੀ ਕੋਰੋਨਾ ਪਾਜੀਟਿਵ ਪਾਇਆ ਗਿਆ ਹੈ। 10 ਜੁਲਾਈ ਨੂੰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਉਨ੍ਹਾਂ ਦੀ ਤਬੀਅਤ ਬੀਤੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਦੁਬਾਰਾ ਟੈਸਟ ਕਰਾਉਣ ਦੀ ਸਲਾਹ ਦਿੱਤੀ। ਦੁਬਾਰਾ ਕੀਤੇ ਗਏ ਟੈਸਟ ਵਿਚ ਉਨ੍ਹਾਂ ਦੀ ਰਿਪੋਰਟ ਪਾਜੀਟਿਵ ਪਾਈ ਗਈ। ਹੁਣ ਬਾਜਵਾ ਦੇ ਨਿੱਜੀ ਸਟਾਫ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਤ੍ਰਿਪਤ ਬਾਜਵਾ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਜਾ ਰਿਹਾ ਹੈ।