Corona happened to the Superintendent : ਕੋਰੋਨਾ ਦਾ ਕਹਿਰ ਸੂਬੇ ਵਿਚ ਲਗਾਤਾਰ ਜਾਰੀ ਹੈ। ਲਗਾਤਾਰ ਕਈ ਅਧਿਕਾਰੀਆਂ, ਅਫਸਰਸ਼ਾਹੀ ਅਤੇ ਮੰਤਰੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅੱਜ ਪੰਜਾਬ ਸਿਵਲ ਸਕੱਤਰੇਤ ਵਿਚ ਇਕ ਅਧਿਕਾਰੀ ਜਗਦੀਪ ਕਪਿਲ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਇਸ ਅਧਿਕਾਰੀ ਦੀ ਕੁਝ ਸਮਾਂ ਪਹਿਲਾਂ ਸੀਨੀਅਰ ਸਹਾਇਕ ਤੋਂ ਸੁਪਰਡੈਂਟ ਦੇ ਅਹੁਦੇ ’ਤੇ ਤਰੱਕੀ ਹੋਈ ਸੀ। ਜਾਣਕਾਰੀ ਮੁਤਾਬਕ ਉਹ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਕਰਕੇ ਇਸ ਵਾਇਰਸ ਦੀ ਲਪੇਟ ਵਿਚ ਆਏ ਹਨ। ਫਿਲਹਾਲ ਉਨ੍ਹਾਂ ਨੂੰ ਆਪਣੇ ਘਰ ਵਿਚ ਹੀ ਇਕਾਂਤਵਾਸ ਵਿਚ ਰਖਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅਹੁਦੇ ’ਤੇ ਤਰੱਕੀ ਮਿਲਣ ਤੋਂ ਬਾਅਦ ਇਸ ਅਧਿਕਾਰੀ ਵਲੋਂ ਆਪਣੇ ਨੇੜਲੇ ਲੋਕਾਂ ਨੂੰ ਮਠਿਆਈ ਵੰਡੀ ਗਈ ਸੀ ਪਰ ਉਨ੍ਹਾਂ ਦੀ ਰਿਪੋਰਟ ਹੁਣ ਕੋਰੋਨਾ ਪਾਜ਼ੀਟਿਵ ਆਈ ਹੈ। ਫਿਲਹਾਲ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਦੱਸਣਯੋਗ ਹੈ ਕਿ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਵੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀ ਕੈਬਨਿਟ ਦੇ ਸਾਰੇ ਮੰਤਰੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਕਈ ਪ੍ਰਸ਼ਾਸਨਿਕ ਅਧਿਕਾਰੀਆਂ, ਮੰਤਰੀਆਂ ਤੇ ਉੱਚ ਅਧਿਕਾਰੀਆਂ ਦੀਆਂ ਰਿਪੋਰਟਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਹੁਣ ਕੋਰੋਨਾ ਦੇ ਵੀਆਈਪੀ ਲੋਕਾਂ ਵਿਚ ਫੈਲਣ ਦਾ ਖਤਰਾ ਵੀ ਬਹੁਤ ਜ਼ਿਆਦਾ ਵਧ ਗਿਆ ਹੈ।