Bail orders issued : ਨਵਤੇਜ ਹਿਊਮੈਨਿਟੀ ਹਸਪਤਾਲ ਦੇ ਸੰਚਾਲਕ ਨਵਤੇਜ ਸਿੰਘ ਗੁੱਗੂ ਨੂੰ ਅਦਾਲਤ ਵਲੋਂ ਜ਼ਮਾਨਤ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵਤੇਜ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਸ਼ਨੀਵਾਰ ਥਾਣਾ ਸਿਟੀ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ। ਥਾਣਾ ਸਿਟੀ ਇੰਚਾਰਜ ਐੱਸ. ਐੱਚ. ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਗੁੱਗੂ ਦੇ ਹਸਪਤਾਲ ਵਿਚ ਦੀਨਾਨਗਰ ਪੁਲਿਸ ਸਮੇਤ ਡਕੈਤੀ ਦੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਪੁੱਜੇ ਸਨ। ਡਕੈਤੀ ਆਪਣੀ ਟੁੱਟੀ ਲੱਤ ਦਾ ਇਲਾਜ ਕਰਵਾਉਣ ਲਈ ਉਥੇ ਪੁੱਜਾ ਸੀ ਜਿਸ ਦਾ ਐਮਰਜੈਂਸੀ ਇਲਾਜ ਕਰਕੇ ਨਵਤੇਜ ਵਲੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਸੀ।
ਸੰਚਾਲਕ ਤੇ ਹਸਪਤਾਲ ਦੇ ਸਟਾਫ ਸਮੇਤ ਲਗਭਗ 19 ਲੋਕਾਂ ਨੇ ਉਨ੍ਹਾਂ ਦੇ ਸਰਕਾਰੀ ਕੰਮ ਵਿਚ ਰੁਕਾਵਟ ਪਾਈ ਤੇ ਸਰਕਾਰੀ ਕਾਰ ਦੇ ਸ਼ੀਸ਼ੇ ਵੀ ਤੋੜ ਦਿੱਤੇ। ਉਸ ਤੋਂ ਬਾਅਦ ਥਾਣਾ ਸਿਟੀ ਵਿਚ ਵੱਖ-ਵੱਖ ਥਾਰਾਵਾਂ ਤਹਿਤ ਗੁੱਗੂ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਨਵਤੇਜ ਗੁੱਗੂ ਨੇ ਇਸ ਸਾਰੀ ਕਾਰਵਾਈ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਜਿਸ ਕਾਰਨ ਉਸ ਵੀਡੀਓ ਦੇ ਆਧਾਰ ‘ਤੇ ਪੁਲਿਸ ਨੇ ਨਵਤੇਜ ਗੁੱਗੂ ਨੂੰ ਪੁਲਿਸ ਜਾਂਚ ਵਿਚ ਰੁਕਾਵਟ ਪਾਉਣ ਅਤੇ ਪੁਲਿਸ ਨਾਲ ਧੱਕਾ-ਮੁੱਕੀ ਕਰਨ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਨਵਤੇਜ ਦੇ ਵਕੀਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਨਵਤੇਜ ਦੀ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਨੂੰ ਮਨਜ਼ੂਰੀ ਮਿਲ ਗਈ ਹੈ।