Corona Positive woman died : ਸੂਬੇ ’ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਅੱਜ ਬੁੱਧਵਾਰ ਪਟਿਆਲਾ ਜ਼ਿਲੇ ਵਿਚ ਕੋਰੋਨਾ ਕਾਰਨ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਥੇ ਸਮਾਣਾ ਵਿਚ ਇਕ ਔਰਤ ਨੇ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਇਲਾਜ ਦੌਰਾਨ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਹ ਔਰਤ ਮੁਰਾਦਪੁਰਾ ਪਿੰਡ ਦੀ ਰਹਿਣ ਵਾਲੀ ਸੀ। ਇਹ ਔਰਤ ਦਿਲ ਦੀ ਬੀਮਾਰੀ ਤੋਂ ਪੀੜਤ ਸੀ, ਜਿਸ ਦੇ ਚੱਲਦਿਆਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਨੇ ਅੱਜ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਿ ਗੀਣਤੀ 13 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਜ਼ਿਲੇ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਵੱਡੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਬੀਤੇ ਦਿਨ ਜ਼ਿਲੇ ਵਿਚ ਕੋਰੋਨਾ ਦੇ 78 ਮਾਮਲੇ ਵੀ ਸਾਹਮਣੇ ਆਏ ਸਨ। ਇਕੋ ਹੀ ਦਿਨ ਵਿਚ ਇੰਨੀ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਹੁਣ ਜ਼ਿਲ੍ਹੇ ਵਿਚ ਪਾਜ਼ਿਟਿਵ ਕੇਸ਼ ਦੀ ਗਿਣਤੀ 713 ਹੋ ਗਈ ਹੈ ਅਤੇ ਕੋਵਿਡ ਤੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 308 ਹੈ। ਪਾਜ਼ੀਟਿਵ ਆਏ 78 ਕੇਸਾਂ ਵਿਚੋ 52 ਪਟਿਆਲਾ ਸ਼ਹਿਰ ,9 ਨਾਭਾ, 8 ਰਾਜਪੁਰਾ, 2 ਸਮਾਣਾ ਅਤੇ 7 ਵੱਖ ਵੱਖ ਪਿੰਡਾਂ ਤੋਂ ਹਨ । 47 ਕੇਸ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋ ਲਏ ਸੈਂਪਲਾ ਵਿਚੋ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 31286 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜ਼ਿਲ੍ਹਾ ਪਟਿਆਲਾ ਦੇ 713 ਕੋਵਿਡ ਪਾਜ਼ੀਟਿਵ, 28995 ਨੈਗਟਿਵ ਅਤੇ 1503 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 393 ਹੈ।