Twenty Eight new cases of Corona : ਜਲੰਧਰ ਜ਼ਿਲੇ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਜਿਥੇ ਪ੍ਰਸ਼ਾਸਨ ਦੀ ਚਿੰਤਾ ਵਿਚ ਵਾਧਾ ਹੋਇਆ ਹੈ ਉਥੇ ਹੀ ਆਮ ਲੋਕਾਂ ਵਿਚ ਵੀ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ। ਅੱਜ ਫਿਰ ਜ਼ਿਲੇ ਵਿਚ ਕੋਰੋਨਾ ਦੇ 26 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 1459 ਹੋ ਗਈ ਹੈ। ਉਥੇ ਹੀ ਜ਼ਿਲੇ ਵਿਚ ਕੋਰੋਨਾ ਨਾਲ ਹੁਣ ਤੱਕ 31 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਜ਼ਿਲੇ ਵਿਚ ਕੋਰੋਨਾ ਦੇ 97 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚ ਪਹਿਲਾਂ ਤੋਂ ਹੀ ਪਾਜ਼ੀਟਿਵ ਪਾਏ ਗਏ ਐਸਐਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਪਰਿਵਾਰਕ ਮੈਂਬਰ ਜਿਨ੍ਹਾਂ ਵਿਚ ਉਨ੍ਹਾਂ ਦੀ ਪਤਨੀ, ਬੇਟੀ, ਘਰ ਦਾ ਰਸੋਈਆ ਅਤੇ ਉਨ੍ਹਾਂ ਦੇ ਦੇ ਸਾਥੀ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਈ ਆਈ ਸੀ। ਇਸ ਦੇ ਨਾਲ ਹੀ ਆਰਟੀਏ ਦਤਰ ਦੇ ਇਕੱਠੇ 8 ਮੁਲਾਜ਼ਮ ਵੀ ਪਾਜ਼ੀਟਿਵ ਪਾਏ ਗਏ ਸਨ ਅਤੇ ਫਿਲੌਰ ਦੇ ਡੀਐਸਪੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ।
ਇਸ ਤੋਂ ਇਲਾਵਾ ਕੋਰੋਨਾ ਪਾਜ਼ੀਟਿਵ ਸਾਬਕਾ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿਚ ਆਉਣ ਨਾਲ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਸਣੇ ਸਟਾਫ ਦੇ ਛੇ ਮੈਂਬਰ ਅਤੇ ਕਰਤਾਰਪੁਰ ਵਿਚ ਇਕੱਠੇ 11 ਲੋਕ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਰਾਹਤ ਵਾਲੀ ਗੱਲ ਹੈ ਕਿ ਬੀਤੇ ਦਿਨ ਜ਼ਿਲੇ ਵਿਚ 28 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਨੂੰ ਫਿਲਹਾਲ ਕੁਆਰੰਟਾਈਨ ’ਚ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ। ਦੱਸ ਦੇਈਏ ਕਿ ਕੋਰੋਨਾ ਪੀੜਤਾਂ ਦੇ ਮਾਮਲੇ ਵਿਚ ਜਲੰਧਰ ਜ਼ਿਲਾ ਹੁਣ ਸੂਬੇ ਵਿਚ ਦੂਜੇ ਨੰਬਰ ’ਤੇ ਪਹੁੰਚ ਗਿਆ ਹੈ, ਜੋਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।