66 new positive cases : ਕੋਰੋਨਾ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵਧ ਰਿਹਾ ਹੈ। ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਅੱਜ 66 ਨਵੇਂ ਪਾਜੀਟਿਵ ਕੇਸ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਤਰ੍ਹਾਂ ਜਿਲ੍ਹਾ ਜਲੰਧਰ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 1500 ਤੋਂ ਵੀ ਵਧ ਹੋ ਗਈ ਹੈ। ਕੋਰੋਨਾ ਕਾਰਨ ਜਿਥੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ ਉਥੇ ਦੂਜੇ ਪਾਰੇ ਪ੍ਰਸ਼ਾਸਨ ਦੀ ਵੀ ਰਾਤਾਂ ਦੀ ਨੀਂਦ ਉਡ ਗਈ ਹੈ।
ਸਿਹਤ ਵਿਭਾਗ ਵਲੋਂ ਰੋਜ਼ ਸ਼ਾਮ 5 ਵਜੇ ਤਕ ਵੇਂ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਲਿਸਟ ਜਾਰੀ ਕੀਤੀ ਜਾਂਦੀ ਹੈ ਤੇ ਇਹ ਵੀ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਵਿਚੋਂ ਕਿਹੜੇ ਕੋਰੋਨਾ ਪਾਜੀਟਿਵ ਮਰੀਜ਼ ਅਜੇ ਕੋਵਿਡ ਕੇਅਰ ਸੈਂਟਰ ਵਿਚ ਦਾਖਲ ਕਰਵਾਏ ਜਾਣੇ ਬਾਕੀ ਹਨ ਪਰ ਇੰਝ ਲੱਗਦਾ ਹੈ ਕਿ ਸਿਹਤ ਵਿਭਾਗ ਅਜੇ ਇਸ ਮਾਮਲੇ ਨੂੰ ਲੈ ਕੇ ਗੰਭੀਰ ਨਹੀਂ ਹਨ ਕਿਉਂਕਿ ਜੋ ਲਿਸਟ ਸ਼ਾਮ ਨੂੰ ਜਾਰੀ ਕੀਤੀ ਜਾਂਦੀ ਹੈ ਉਨ੍ਹਾਂ ਵਿਚੋਂ ਬਹੁਤ ਸਾਰੇ ਮਰੀਜ਼ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਕੋਵਿਡ ਕੇਅਰ ਸੈਂਟਰ ਵਿਚ ਭਰਤੀ ਨਹੀਂ ਕੀਤਾ ਜਾਂਦਾ ਅਤੇ ਉਹ ਇੰਝ ਹੀ ਬਾਹਰ ਘੁੰਮਦੇ ਰਹਿੰਦੇ ਹਨ ਜਿਸ ਨਾਲ ਕੋਰੋਨਾ ਫੈਲਣ ਦਾ ਖਤਰਾ ਹੋਰ ਵੀ ਵਧ ਜਾਂਦਾ ਹੈ। ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ 96 ਕੋਰੋਨਾ ਪਾਜੀਟਿਵ ਪਾਏ ਗਏ ਸਨ ਜਿਨ੍ਹਾਂ ਵਿਚੋਂ ਸਿਰਫ 42 ਨੂੰ ਕੋਵਿਡ ਕੇਅਰ ਸੈਂਟਰ ਵਿਚ ਸ਼ਿਫਟ ਕੀਤਾ ਗਿਆ।
ਪੰਜਾਬ ‘ਚ ਕਲ ਕੋਰੋਨਾਵਾਇਰਸ ਦੇ 298 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 9,094 ਹੋ ਗਈ ਹੈ। ਕਲ ਸੂਬੇ ‘ਚ 09 ਮੌਤਾਂ ਦਰਜ ਕੀਤੀਆਂ ਗਈਆਂ ਹਨ (1 ਗੁਰਦਾਸਪੁਰ, 1 ਪਟਿਆਲਾ, 4 ਲੁਧਿਆਣਾ, 2 ਜਲੰਧਰ, 1 ਕਪੂਰਥਲਾ) ਜਿਸ ਦੇ ਨਾਲ ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 230 ਹੋ ਗਈ ਹੈ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 6,277 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 2,587 ਐਕਟਿਵ ਕੇਸ ਹਨ। ਕਲ 49 ਮਾਮਲੇ ਲੁਧਿਆਣਾ ‘ਚ ਦਰਜ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 1,632 ਹੋ ਗਈ ਹੈ ਜੋ ਕਿ ਸੂਬੇ ‘ਚ ਸਭ ਤੋਂ ਜ਼ਿਆਦਾ ਹੈ। ਉੱਥੇ ਹੀ ਦੂਜੇ ਨੰਬਰ ‘ਤੇ ਜਲੰਧਰ ‘ਚ 39 ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ 1,467 ਹੋ ਚੁੱਕੀ ਹੈ ਤੇ ਅੰਮ੍ਰਿਤਸਰ ‘ਚ 1,160 ਕੇਸ ਸਾਹਮਣੇ ਆ ਚੁੱਕੇ ਹਨ।