Online registration for : ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀਆਂ ਹਦਾਇਤਾਂ ਮੁਤਾਬਕ 2020-21 ਸੈਸ਼ਨ ਵਿਚ ਤਿੰਨ ਅੰਡਰ ਗ੍ਰੈਜੂਏਟ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਵਿਚ ਬੈਚੂਲਰ ਆਫ਼ ਫ਼ਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ (ਬੀ.ਪੀ.ਈ.ਐਸ.) ਵਿਚ ਦਾਖ਼ਲੇ ਲਈ ਯੋਗਤਾ ਜਨਰਲ ਵਰਗ ਵਾਸਤੇ 50 ਫੀਸਦੀ ਅੰਕਾਂ ਨਾਲ 12ਵੀਂ ਪਾਸ ਰੱਖੀ ਗਈ ਹੈ ਤੇ SC, ST, OBC ਵਰਗਾਂ ਤੇ ਕੌਮਾਂਤਰੀ ਤੇ ਕੌਮੀ ਪੱਧਰ ‘ਤੇ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਸਤੇ ਉਮੀਦਵਾਰਾਂ ਵਾਸਤੇ 45 ਫੀਸਦੀ ਰੱਖੀ ਗਈ ਹੈ। ਉੱਤਰ ਭਾਰਤ ਦੀ ਪਹਿਲੀ ਖੇਡ ਯੂਨੀਵਰਸਿਟੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਵਿਸ਼ੇਸ਼ੀਕ੍ਰਿਤ ਅੰਡਰ ਗ੍ਰੈਜੂਏਟ 3 ਸਾਲਾ ਕੋਰਸਾਂ ਵਿੱਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 20 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਯੂਨੀਵਰਸਿਟੀ ਦੀ ਵੈਬਸਾਈਟ mbspsu.pgsgcpe.com ‘ਤੇ 20 ਜੁਲਾਈ ਤੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਬੀ.ਪੀ.ਈ.ਐਸ. ਕੋਰਸ ਲਈ ਸਰੀਰਕ ਫ਼ਿਟਨੈਸ ਟੈਸਟ ਦੀਆਂ ਤਰੀਕਾਂ ਵੈਬਸਾਈਟ ‘ਤੇ ਬਾਅਦ ਵਿਚ ਦੱਸੀਆਂ ਜਾਣਗੀਆਂ ਅਤੇ ਦਾਖ਼ਲਿਆਂ ਲਈ ਮੋਬਾਈਲ ਨੰਬਰ 94657-80091, 88375-74060 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਮੀਦਵਾਰ ਕੋਲ ਪੰਜਾਬ ਖੇਡ ਵਿਭਾਗ ਜਾਂ ਦੂਜੇ ਰਾਜਾਂ ਵੱਲੋਂ ਜਾਰੀ ਗ੍ਰੇਡਿਡ ਖੇਡ ਸਰਟੀਫ਼ਿਕੇਟ ਲਾਜ਼ਮੀ ਹੋਣਾ ਚਾਹੀਦਾ ਹੈ। ਉਮੀਦਵਾਰਾਂ ਨੂੰ ਦਾਖ਼ਲੇ ਲਈ ਯੋਗਤਾ ਪੂਰੀ ਕਰਨ ਵਾਸਤੇ ਸਰੀਰਕ ਫ਼ਿਟਨੈੱਸ ਟੈਸਟ (ਪੀ.ਐਫ.ਟੀ.) ਲਾਜ਼ਮੀ ਦੇਣਾ ਪਵੇਗਾ। ਵਾਈਸ ਚਾਂਸਲਰ ਨੇ ਦੱਸਿਆ ਕਿ ਇਸੇ ਤਰ੍ਹਾਂ ਤੀਜੇ ਕੋਰਸ ਬੀ.ਐਸ.ਸੀ. (ਸਪੋਰਟਸ ਨਿਊਟ੍ਰੀਸ਼ਨ ਐਂਡ ਡਾਇਟੈਟਿਕਸ) ਲਈ ਯੋਗਤਾ ਤਹਿਤ ਉਨ੍ਹਾਂ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ, ਜਿਨ੍ਹਾਂ ਨੇ ਕੌਮਾਂਤਰੀ, ਕੌਮੀ, ਰਾਜ, ਫ਼ੈਡਰੇਸ਼ਨ, ਜ਼ਿਲਾ ਤੇ ਸਕੂਲ ਪੱਧਰ ‘ਤੇ ਕਿਸੇ ਵੀ ਖੇਡ ਮੁਕਾਬਲੇ ਵਿੱਚ ਹਿੱਸਾ ਲਿਆ ਹੋਵੇ। ਇਸ ਤੋਂ ਇਲਾਵਾ ਉਮੀਦਵਾਰ ਕੋਲ ਖੇਡਾਂ ਦੇ ਸਰਟੀਫ਼ਿਕੇਟ ਦੀ ਗ੍ਰੇਡੇਸ਼ਨ ਹੋਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਕੋਰਸਾਂ ਲਈ ਰਜਿਸਟ੍ਰੇਸ਼ਨ ਵਾਸਤੇ ਚਾਹਵਾਨ ਵਿਦਿਆਰਥੀ 20 ਜੁਲਾਈ ਤੋਂ 20 ਅਗਸਤ, 2020 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।