Ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਨੇ ਕਾਫੀ ਆਤੰਕ ਮਚਾਇਆ ਹੋਇਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 72 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ 2 ਪੀੜ੍ਹਤ ਮਰੀਜ਼ਾਂ ਦੀ ਮੌਤ ਹੋਈ ਹੈ। ਜ਼ਿਲ੍ਹੇ ‘ਚ ਪੀੜ੍ਹਤ ਮਰੀਜ਼ਾਂ ਦੀ ਅੰਕੜਾ 1704 ਤੱਕ ਪਹੁੰਚ ਗਿਆ ਹੈ ਅਤੇ ਮੌਤਾਂ ਦੀ ਗਿਣਤੀ 42 ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 296 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 33 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਮਹਾਨਗਰ ‘ਚ ਸ਼ੁੱਕਰਵਾਰ ਨੂੰ ਸਾਹਮਣੇ ਆਏ 72 ਮਾਮਲਿਆਂ ‘ਚੋਂ 66 ਲੁਧਿਆਣਾ ਦੇ ਅਤੇ ਬਾਕੀ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 2 ਪੀੜ੍ਹਤ ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚੋਂ 70 ਸਾਲਾਂ ਮਰੀਜ਼ ਉਤਮ ਨਗਰ ਖੰਨਾ ਦਾ ਰਹਿਣ ਵਾਲਾ ਸੀ ਅਤੇ ਸਿਵਲ ਹਸਪਤਾਲ ਲੁਧਿਆਣਾ ‘ਚ ਭਰਤੀ ਸੀ ਅਤੇ ਦੂਜਾ ਮਰੀਜ਼ 50 ਸਾਲਾਂ ਨਰਗਿਸ ਜਟਪੁਰਾ ਰਾਏਕੋਟ ਦਾ ਰਹਿਣ ਵਾਲਾ ਸੀ ਅਤੇ ਰਾਜਿੰਦਰ ਹਸਪਤਾਲ ‘ਚ ਦਮ ਤੋੜ੍ਹਿਆ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ 48219 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ‘ਚੋਂ 46953 ਮਰੀਜ਼ਾਂ ਦੀ ਰਿਪੋਰਟ ਮਿਲ ਚੁੱਕੀ ਹੈ ਜਦਕਿ 44963 ਲੋਕਾਂ ਦੇ ਟੈਸਟ ਨੈਗੇਟਿਵ ਆਏ ਹਨ।