The administrator instructed to : ਚੰਡੀਗੜ੍ਹ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਲੋਕਾਂ ਵੱਲੋਂ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸ਼ਹਿਰ ਵਿਚ ਮੁੜ ਕਰਫਿਊ ਲਗਾਉਣਾ ਪੈ ਸਕਦਾ ਹੈ। ਪੰਜਾਬ ਰਾਜਭਵਨ ਵਿਚ ਅਧਿਕਾਰੀਆਂ ਨਾਲ ਕੋਵਿਡ-19 ਵਾਰ ਰੂਮ ਵਿਚ ਗੱਲ ਕਰਦਿਆਂ ਉਨ੍ਹਾਂ ਸ਼ਹਿਰ ਵਿਚ ਸਖਤੀ ਨੂੰ ਹੋਰ ਵਧਾਉਣ ਦੀਆਂ ਵੀ ਹਿਦਾਇਤਾਂ ਦਿੱਤੀਆਂ।
ਬਦਨੌਰ ਨੇ ਸ਼ਹਿਰਵਾਸੀਆਂ ਲਈ ਹਿਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਜਾਣ ਤਂ ਬਚਣਾ ਚਾਹੀਦਾ ਹੈ। ਗੈਰ-ਜ਼ਰੂਰੀ ਕੰਮਾਂ ਲਈ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਮੇਂ-ਸਮੇਂ ’ਤੇ ਆਪਣੇ ਸਰੀਰ ਦਾ ਤਾਪਮਾਨ ਚੈੱਕ ਕਰਦੇ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੱਕੀ ਲੱਛਣ ਮਿਲਣ ’ਤੇ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਨੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਅਤੇ ਉਚਿਤ ਦੂਰੀ ਦੇ ਨਿਯਮ ਦੀ ਪਾਲਣਾ ਕਰਨ ਲਈ ਕਿਹਾ। ਇਸ ਦੇ ਨਾਲ ਹੀ ਮਾਸਕ ਪਹਿਨਣਾ ਵੀ ਜ਼ਰੂਰੀ ਦੱਸਿਆ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਹੁਣ ਤੱਕ ਸ਼ਹਿਰ ਵਿਚ ਕੋਰੋਨਾ ਦੇ 660 ਮਰੀਜ਼ ਸਾਹਮਣੇ ਆ ਚੁੱਕੇ ਹਨ। ਬੀਤੇ ਦਿਨ ਵੀ ਸ਼ਹਿਰ ਵਿਚ ਕੋਰੋਨਾ ਦੇ 25 ਮਾਮਲੇ ਸਾਹਮਣੇ ਆਏ ਹਨ।