Rahul Gandhi attacks BJP: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਦਾ ਘਿਰਾਓ ਕੀਤਾ ਹੈ। ਜਿਸ ਵਿੱਚ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸਰਕਾਰ ਕੋਰੋਨਾ ਵਾਇਰਸ ਦੀ ਲਾਗ ਅਤੇ ਇਸ ਕਾਰਨ ਹੋਈਆਂ ਮੌਤਾਂ ਦੇ ਅੰਕੜਿਆਂ ਬਾਰੇ ਝੂਠ ਬੋਲ ਰਹੀ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਚਾਹੇ ਕੋਵਿਡ -19 ਹੋਵੇ ਜਾਂ ਜੀਡੀਪੀ ਜਾਂ ਚੀਨੀ ਘੁਸਪੈਠ, ਭਾਜਪਾ ਨੇ ਝੂਠ ਦਾ ਸੰਸਥਾਗਤ ਰੂਪ ਦਿੱਤਾ ਹੈ ਅਤੇ ਰਾਸ਼ਟਰੀ ਮਹੱਤਵ ਦੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਝੂਠ ਬੋਲ ਰਹੀ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਇਆ ਗਿਆ ਭਰਮ ਜਲਦ ਹੀ ਟੂਟੇਗਾ ਤੇ ਭਾਰਤ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ, ” ਭਾਜਪਾ ਨੇ ਝੂਠ ਨੂੰ ਸੰਸਥਾਗਤ ਰੂਪ ਦੇ ਦਿੱਤਾ ਹੈ।
1.covid-19 ਦੀ ਟੈਸਟ ਦੀ ਗਿਣਤੀ ਘੱਟ ਕਰ ਕੇ ਅਤੇ ਇਸ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਘੱਟ ਦੱਸ ਕੇ
2.GDP ਦੀ ਗਣਨਾ ਲਈ ਇੱਕ ਨਵਾਂ ਤਰੀਕਾ ਅਪਣਾ ਕੇ
3.ਚੀਨੀ ਘੁਸਪੈਠ ‘ਤੇ ਮੀਡੀਆ ਨੂੰ ਡਰਾ-ਧਮਕਾ ਕੇ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਕਈ ਵਾਰ ਮੋਦੀ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰ ਚੁੱਕੇ ਹਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕੋਰੋਨਾ ਮੁੱਦੇ ‘ਤੇ ਮੋਦੀ ਸਰਕਾਰ ਨੂੰ ਘਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਵੀਡੀਓ ਸਾਂਝੀ ਕੀਤੀ ਸੀ , ਜਿਸ ਵਿੱਚ ਉਨ੍ਹਾਂ ਨੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਸੀ ਕਿ ਕੋਰੋਨਾ ਵਾਇਰਸ ਖ਼ਿਲਾਫ਼ ਜੰਗ 21 ਦਿਨਾਂ ਵਿਚ ਜਿੱਤੀ ਜਾਵੇਗੀ । ਵੀਡੀਓ ਵਿੱਚ ਦਿਖਾਇਆ ਗਿਆ ਸੀ ਕਿ ਹੁਣ ਕੋਰੋਨਾ ਵਾਇਰਸ ਨਾਲ ਜਾਰੀ ਲੜਾਈ ਨੂੰ ਸੌ ਦਿਨ ਹੋ ਚੁੱਕੇ ਹਨ, ਜਦੋਂ ਕਿ ਭਾਰਤ ਕੋਰੋਨਾ ਵਾਇਰਸ ਦੀ ਰੈਂਕਿੰਗ ਵਿੱਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ ।