Municipal elections are : ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਬੈਠਕ ਦੌਰਾਨ ਮਿਊਂਸਪਲ ਚੋਣਾਂ ਦੇ ਮੁੱਦੇ ‘ਤੇ ਗੱਲ ਕੀਤੀ। ਵੀਡੀਓ ਕਾਨਫਰਸਿੰਗ ਜ਼ਰੀਏ ਬੈਠਕ ਵਿਚ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮੋਹਿੰਦਰਾ ਨਾਲ ਮਨਪ੍ਰੀਤ ਸਿੰਘ ਬਾਦਲ, ਭਾਰਤ ਭੂਸ਼ਣ ਆਸ਼ੂ ਤੇ ਸ਼ਿਆਮ ਸੁੰਦਰ ਅਰੋੜਾ ਵੀ ਹਾਜ਼ਰ ਸਨ। ਬੈਠਕ ਵਿਚ ਪੰਜਾਬ ਦੀਆਂ 126 ਸਹਿਰੀ ਸਥਾਨਕ ਲੋਕਲ ਬਾਜ਼ੀ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਸਬੰਧੀ ਚੋਣ ਕਮਿਸ਼ਨ ਨੂੰ ਸਿਫਾਰਸ਼ਾਂ ਭੇਜਣ ‘ਤੇ ਸਹਿਮਤੀ ਪ੍ਰਗਟਾਈ।
ਇਹ ਚੋਣਾਂ ਸਤੰਬਰ 2020 ਵਿਚ ਕਰਵਾਏ ਜਾਣੇ ਜ਼ਰੂਰੀ ਹਨ ਬਾਕੀ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਆਖਰੀ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਕੁਝ ਹਫਤਿਆਂ ਦੌਰਾਨ ਕੋਵਿਡ-19 ‘ਤੇ ਨਜ਼ਰ ਰੱਖੀ ਜਾਵੇਗੀ ਤੇ ਫਿਰ ਹੀ ਕਿਸੇ ਫੈਸਲੇ ‘ਤੇ ਪੁੱਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਤੰਬਰ ਵਿਚ ਮਹਾਮਾਰੀ ਦੇ ਚਰਮ ਸੀਮਾ ਤਕ ਪੁੱਜਣ ਦੀ ਸੰਭਾਵਨਾ ਹੈ। ਪੰਜਾਬ ਵਿਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਧਿਆਨ ਵਿਚਰੱਖਦੇ ਹੋਏ ਮੀਟਿੰਗ ਵਿਚ ਅਗਲੇ ਮਹੀਨੇ ਚੋਣਾਂ ਕਰਵਾਉਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਚੋਣਾਂ ਅਗਸਤ ਮਹੀਨੇ ਵਿਚ ਹੋਣੀਆਂ ਸਨ। ਝੋਨੇ ਦੀ ਫਸਲ ਦੀ ਖਰੀਦ ਤੇ ਤਿਓਹਾਰਾਂ ਦੇ ਮੌਸਮ ਅਕਤੂਬਰ ਵਿਚ ਸ਼ੁਰੂ ਹੋ ਜਾਣਗੇ ਜਿਸ ਲਈ ਇਸ ਸਮੇਂ ਦੌਰਾਨ ਚੋਣਾਂ ਕਰਵਾਉਣਾ ਸੰਭਵ ਹੋਵੇਗਾ।
ਲੋਕਲ ਬਾਡੀਜ਼ ਮੰਤਰੀ ਬ੍ਰਹਮਾ ਮੋਹਿੰਦਰਾ ਨੇ ਮੀਟਿੰਗ ਵਿਚ ਦੱਸਿਆ ਕਿ ਵਿਭਾਗ ਵਲੋਂ ਵਾਰਡ ਬੰਦੀ ਦਾ ਕੰਮ ਇਸ ਮਹੀਨੇ ਦੇ ਅਖੀਰ ਤਕ ਮੁਕੰਮਲ ਕਰ ਲਿਆ ਜਾਵੇਗਾ। ਵਿਭਾਗ ਚੋਣਾਂ ਨੂੰ ਸਮੇਂ ‘ਤੇ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬ੍ਰਹਮ ਮੋਹਿੰਦਰਾ ਨੇ ਦੱਸਿਆ ਕਿ ਰਾਜ ਸਰਕਾਰ ਦੀ ਨੀਤੀ ਤਹਿਤ ਇਨ੍ਹਾਂ ਚੋਣਾਂ ਵਿਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।