WHO Warns Coronavirus: ਵਿਸ਼ਵ ਭਰ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਸ਼ਵ ਸਿਹਤ ਸੰਗਠਨ ਨੇ ਇੱਕ ਵਾਰ ਫਿਰ ਚੇਤਾਵਨੀ ਦਿੱਤੀ ਹੈ ਕਿ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ। WHO ਨੇ ਕਿਹਾ ਹੈ ਕਿ ਜਿਸ ਰਫਤਾਰ ਨਾਲ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਉਹ ਡਰਾਉਣੀ ਹੈ। ਦੱਸ ਦੇਈਏ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 38,902 ਕੇਸ ਦਰਜ ਕੀਤੇ ਗਏ ਹਨ, ਜਦੋਂ ਕਿ ਇਸ ਸਮੇਂ ਦੌਰਾਨ 543 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦਰਅਸਲ, WHO ਨੇ ਆਪਣੀ ਰਿਪੋਰਟ ਵਿੱਚ ‘ਕੋਵਿਡ -19 ਵਾਇਰਸ ਦੇ ਸੰਕਰਮਣ ਦੀ ਰੋਕਥਾਮ ਅਤੇ ਕੰਟਰੋਲ ਕਰਨ ਲਈ ਸਾਵਧਾਨੀ ਦੀਆਂ ਸਿਫਾਰਸ਼ਾਂ ਦੇ ਪ੍ਰਭਾਵ’ ਸਿਰਲੇਖ ਹੇਠ ਆਪਣੀ ਰਿਪੋਰਟ ਵਿੱਚ ਕੁਝ ਸੋਧਾਂ ਕੀਤੀਆਂ ਹਨ । ਇਸ ਨਵੀਂ ਰਿਪੋਰਟ ਵਿੱਚ ਇਹ ਦੱਸਿਆ ਗਿਆ ਹੈ ਕਿ ਕੋਰੋਨਾ ਵਾਇਰਸ ਕਿਨ੍ਹਾਂ ਕਾਰਨਾਂ ਕਰ ਕੇ ਤੇਜ਼ੀ ਨਾਲ ਇੱਕ ਦੂਜੇ ਤੱਕ ਪਹੁੰਚ ਜਾਂਦਾ ਹੈ। WHO ਅਨੁਸਾਰ, ਜੇ ਇਨ੍ਹਾਂ ਕਾਰਨਾਂ ਤੋਂ ਪਰਹੇਜ਼ ਕੀਤਾ ਜਾਂਦਾ ਹੈ, ਤਾਂ ਕੋਰੋਨਾ ਮਹਾਂਮਾਰੀ ਤੋਂ ਵੀ ਬਚਿਆ ਜਾ ਸਕਦਾ ਹੈ।
ਕੋਰੋਨਾ ਮਹਾਂਮਾਰੀ ਦੇ ਕਾਰਨ:
1.ਕੋਰੋਨਾ ਮਹਾਂਮਾਰੀ ਦਾ ਸੰਕਰਮਣ ਕਿਸੇ ਪੀੜਤ ਵਿਅਕਤੀ ਦੇ ਸੰਪਰਕ ਰਾਹੀਂ ਤੇਜ਼ੀ ਨਾਲ ਫੈਲਦਾ ਹੈ। ਇਸ ਨਾਲ ਬਹੁਤ ਜਲਦੀ ਇੱਕ ਤੰਦਰੁਸਤ ਵਿਅਕਤੀ ਵੀ ਪੀੜਤ ਹੋ ਸਕਦਾ ਹੈ।
2.ਕੋਰੋਨਾ ਵਾਇਰਸ ਕਿਸੇ ਪੀੜਤ ਵਿਅਕਤੀ ਦੇ ਛਿੱਕ ਜਾਂ ਖਾਂਸੀ ਕਾਰਨ ਕਿਸੇ ਹੋਰ ਵਿਅਕਤੀ ਤੱਕ ਵੀ ਜਾ ਸਕਦਾ ਹੈ। ਇਸ ਸਥਿਤੀ ਵਿੱਚ ਹਰ ਸਮੇਂ ਆਪਣੇ ਮੂੰਹ ‘ਤੇ ਕੱਪੜਾ ਜਾਂ ਮਾਸਕ ਰੱਖੋ।
3.ਕੋਰੋਨਾ ਪੀੜਤ ਵਿਅਕਤੀ ਤੋਂ ਵੀ ਦੂਸਰੇ ਮਨੁੱਖਾਂ ਵਿੱਚ ਕੋਰੋਨਾ ਦੀ ਲਾਗ ਦਾ ਖ਼ਤਰਾ ਤੇਜ਼ੀ ਨਾਲ ਵੱਧਦਾ ਹੈ। ਇਸ ਸਥਿਤੀ ਵਿੱਚ ਸਰਜਰੀ ਦੇ ਸਮੇਂ ਇਸਦਾ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੈ।
4.ਪੀੜਤ ਮਾਂ ਤੋਂ ਉਸਦੇ ਬੱਚੇ ਵਿੱਚ ਲਾਗ ਲੱਗਣ ਦੀ ਸੰਭਾਵਨਾ ਬਹੁਤ ਜਿਆਦਾ ਹੈ। ਅਜਿਹੀ ਸਥਿਤੀ ਵਿੱਚ ਡਾਕਟਰਾਂ ਨੂੰ ਡਿਲੀਵਰੀ ਦੇ ਸਮੇਂ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ।
5.ਕਈ ਵਾਰ ਜਾਨਵਰ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੁੰਦੇ ਹਨ, ਅਜਿਹੀ ਸਥਿਤੀ ਵਿੱਚ ਇਨ੍ਹਾਂ ਜਾਨਵਰਾਂ ਦੇ ਸੰਪਰਕ ਵਿੱਚ ਆਉਣ ਨਾਲ ਕੋਰੋਨਾ ਦਾ ਜੋਖਮ ਵੀ ਵੱਧ ਜਾਂਦਾ ਹੈ।
6. ਕੋਰੋਨਾ ਨਾਲ ਪੀੜਤ ਕੋਈ ਵਿਅਕਤੀ ਜੋ ਖੁੱਲ੍ਹੇ ਵਿੱਚ ਸ਼ੌਚ ਕਰਦਾ ਹੈ ਤਾਂ ਉਸ ਨਾਲ ਵੀ ਕੋਰੋਨਾ ਵਾਇਰਸ ਦੇ ਸੰਪਰਕ ਵਿੱਚ ਆਉਣ ਦੀ ਸੰਭਾਵਨਾ ਵੱਧ ਜਾਂਦੀ ਹੈ।
ਦੱਸ ਦੇਈਏ ਕਿ WHO ਦੀ ਰਿਪੋਰਟ ਅਨੁਸਾਰ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਕੇਸਾਂ ਨੇ ਲਗਾਤਾਰ ਦੂਜੇ ਦਿਨ ਰਿਕਾਰਡ ਤੋੜ ਦਿੱਤਾ ਹੈ। ਇਹ ਰਿਕਾਰਡ ਸ਼ਨੀਵਾਰ ਨੂੰ ਫਿਰ ਟੁੱਟ ਗਿਆ ਹੈ। ਸ਼ਨੀਵਾਰ ਨੂੰ 24 ਘੰਟਿਆਂ ਵਿੱਚ ਦੁਨੀਆ ਵਿੱਚ 2,59,848 ਨਵੇਂ ਕੇਸ ਸਾਹਮਣੇ ਆਏ ਹਨ । ਸ਼ਨੀਵਾਰ ਨੂੰ ਸਭ ਤੋਂ ਵੱਧ ਮਾਮਲੇ ਅਮਰੀਕਾ, ਬ੍ਰਾਜ਼ੀਲ, ਭਾਰਤ ਅਤੇ ਦੱਖਣੀ ਅਫਰੀਕਾ ਤੋਂ ਆਏ ਹਨ । WHO ਅਨੁਸਾਰ ਸ਼ੁੱਕਰਵਾਰ ਨੂੰ 2,37,743 ਨਵੇਂ ਕੇਸ ਦਰਜ ਕੀਤੇ ਗਏ ਸਨ। 10 ਮਈ ਤੋਂ ਬਾਅਦ ਇੱਕ ਦਿਨ ਵਿੱਚ ਕੋਰੋਨਾ ਦੀ ਲਾਗ ਨਾਲ ਮਰਨ ਵਾਲਿਆਂ ਦਾ ਰਿਕਾਰਡ ਵੀ ਟੁੱਟਿਆ ਹੈ।