Ludhiana micro containment zone: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੀ ਚੌਕਸ ਹੋ ਗਈ ਹੈ ਅਤੇ ਇਸ ਮਹਾਮਾਰੀ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਮੁਤਾਬਕ ਹੁਣ ਰਾਣੀ ਝਾਂਸੀ ਰੋਡ ਇਲਾਕੇ ‘ਚੋਂ 5 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਹੁਣ ਤੱਕ ਲੁਧਿਆਣਾ ‘ਚ ਕੋਰੋਨਾ ਪੀੜ੍ਹਤਾਂ ਦਾ ਅੰਕੜਾ 1846 ਤੱਕ ਪਹੁੰਚ ਚੁੱਕਿਆ ਹੈ ਜਦਕਿ 47 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੁੱਲ 50429 ਸੈਂਪਲ ਲਏ ਗਏ ਹਨ ਜਦਕਿ 49045 ਦੀ ਰਿਪੋਰਟ ਮਿਲ ਚੁੱਕੀ ਹੈ, ਜਿਨ੍ਹਾਂ ‘ਚੋਂ 46895 ਨੈਗੇਟਿਵ ਅਤੇ 1384 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।