Punjab School Education : PSEB ਵਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦਾ ਨਤੀਜਾ ਸਵੇਰੇ 11 ਵਜੇ ਤੋਂ ਬੋਰਡ ਦੀ ਵੈੱਬਸਾਈਟ http://www.pseb.ac.in/ ਅਤੇ http://www.indiaresults.com/select-state.htm ‘ਤੇ ਦੇਖੇ ਜਾ ਸਕਣਗੇ। ਜਿਨ੍ਹਾਂ ਵਿਦਿਆਰਥੀਆਂ ਨੇ ਆਪਣਾ ਗਰੇਡ ਸੁਧਾਰਨ ਲਈ ਵਾਧੂ ਵਿਸ਼ੇ ਦੀ ਪ੍ਰੀਖਿਆ ਦੇਣ ਦਾ ਸਿਰਫ ਇਕ ਹੀ ਵਿਸ਼ੇ ਦਾ ਫਾਰਮ ਭਰਿਆ ਸੀ ਅਜਿਹੇ ਵਿਦਿਆਰਥੀਆਂ ਦੀ ਪ੍ਰੀਖਿਆ ਦਾ ਆਯੋਜਨ ਕੋਵਿਡ ਸਬੰਧੀ ਮਾਹੌਲ ਸੁਧਰਨ ‘ਤੇ ਪਹਿਲਾਂ ਤੋਂ ਪ੍ਰਾਪਤ ਹੋਈ ਫੀਸ ਅਨੁਸਾਰ ਹੀ ਕਰਵਾਈ ਜਾਵੇਗੀ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਵਲੋਂ ਦਿੱਤੀ ਗਈ।
ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 12ਵੀਂ ਜਮਾਤ ਦਾ ਰੈਗੂਲਰ ਸਮੇਤ ਓਪਨ ਸਕੂਲ ਸਾਇੰਸ ਗਰੁੱਪ, ਕਾਮਰਸ ਗਰੁੱਪ, ਵੋਕੇਸ਼ਨਲ ਗਰੁੱਪ, ਕੰਪਾਰਟਮੈਂਟ ਦਾ ਨਤੀਜਾ ਸਿੱਖਿਆ ਬੋਰਡ ਵਲੋਂ ਅੱਜ ਵੈੱਬਸਾਈਟ ‘ਤੇ ਪਾ ਦਿੱਤਾ ਜਾਵੇਗਾ। ਇਸ ਸਾਲ 2,89,810 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਬੋਰਡ ਵਲੋਂ ਲਗਭਗ 1950 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਕੋਰੋਨਾ ਕਾਰਨ ਸਿਰਫ ਤਿੰਨ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੀ ਹੋ ਸਕੀਆਂ ਸਨ ਤੇ ਬੋਰਡ ਨੂੰ ਬਾਕੀ ਰਹਿੰਦੇ ਪੇਪਰ ਰੱਦ ਕਰਨੇ ਪਏ।