Thirty fourth death in Jalandhar : ਜਲੰਧਰ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਫਿਰ ਜ਼ਿਲੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਬਜ਼ੁਰਗ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਸ ਬਜ਼ੁਰਗ ਦਾ ਇਲਾਜ ਜ਼ਿਲੇ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਸੀ। ਇਸ ਦੇ ਨਾਲ ਹੀ ਹੁਣ ਜ਼ਿਲੇ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 33 ਹੋ ਗਈ ਹੈ। ਉਥੇ ਹੀ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ ਵੀ 1676 ਹੋ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਜ਼ਿਲੇ ਵਿਚ ਕੋਰੋਨਾ ਦੇ ਮਾਮਲਿਆਂ ’ਚ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਕੁਝ ਰਾਹਤ ਰਹੀ। ਸੋਮਵਾਰ ਨੂੰ ਜ਼ਿਲੇ ਵਿਚ ਕੋਰੋਨਾ ਦੇ 14 ਮਾਮਲੇ ਸਾਹਮਣੇ ਆਏ, ਉਥੇ ਹੀ 41 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਨੂੰ ਆਈਸੋਲੇਸ਼ਨ ਵਿਚ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਵਿਚ ਕੋਰੋਨਾ ਨਾਲ 1082 ਹੋ ਗਈ ਹੈ। ਕੱਲ੍ਹ ਸਾਹਮਣੇ ਆਏ 14 ਮਾਮਲਿਆਂ ਵਿਚੋਂ ਅੱਠ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇਹਨ, ਜਦਕਿ ਦੋ ਨਵੇਂ ਮਰੀਜ਼ ਹਨ। ਇਨ੍ਹਾਂ ਵਿਚ ਪਿੰਡ ਰਾਏਪੁਰ ਰਸੂਲਪੁਰ ਦੇ ਚਾਰ ਅਤੇ ਕਰਤਾਰਪੁਰ ਇਲਾਕੇ ਦੇ ਦੋ ਮਰੀਜ਼ ਵੀ ਸ਼ਾਮਲ ਹਨ।
ਦੱਸਣਯੋਗ ਹੈ ਕਿ ਜਾਰੀ ਅੰਕੜਿਆਂ ਮੁਤਾਬਕ ਸੂਬੇ ਵਿਚ ਪਿਛਲੇ 24 ਘੰਟੇ ਦੌਰਾਨ ਜਿਥੇ ਕੋਰੋਨਾ ਕਾਰਨ 8 ਹੋਰ ਮੌਤਾਂ ਹੋਈਆਂ ਹਨ, ਉਥੇ 450 ਨਵੇਂ ਪਾਜ਼ੇਟਿਵ ਕੋਰੋਨਾ ਕੇਸ ਵੀ ਆਏ ਹਨ। ਜਿਥੇ ਸੂਬੇ ਵਿਚ ਮੌਤਾਂ ਦੀ ਕੁਲ ਗਿਣਤੀ 266 ਹੋ ਗਈ ਹੈ ਉਥੇ ਪਾਜ਼ੇਟਿਵ ਕੇਸਾਂ ਦਾ ਕੁਲ ਅੰਕੜਾ ਵੀ 10500 ਤੋਂ ਪਾਰ ਹੋ ਗਿਆ ਹੈ। ਹੁਣ ਤੱਕ 7118 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।