Government medical laboratories : ਪੰਜਾਬ ਰਾਜ ਮੈਡੀਕਲ ਲੈਬਾਰਟਰੀਆਂ ਵਲੋਂ ਭਲਕੇ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਦੱਤ ਨੇ ਦੱਸਿਆ ਕਿ ਸੂਬੇ ਵਿਚ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਲੈਬਾਰਟਰੀ ਟੈਕਨੀਸ਼ੀਅਨ ਲਗਭਗ 10-15 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਇੰਨੇ ਸਾਲ ਕੰਮ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਤਨਖਾਹਾਂ ਬਹੁਤ ਘੱਟ ਹਨ ਜਿਸ ਕਾਰਨ ਮੁਲਾਜ਼ਮਾਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਨੇ ਦੱਸਿਆ ਕਿ ਉਸ ਇਸ ਬਾਰੇ ਸੂਬਾ ਸਰਕਾਰ ਨੂੰ ਕਈ ਵਾਰੀ ਮੰਗ ਪੱਤਰ ਵੀ ਭੇਜ ਚੁੱਕੇ ਹਨ ਪਰ ਅਜੇ ਤਕ ਕੁਝ ਨਹੀਂ ਹੋਇਆ।
ਪੰਜਾਬ ਸਰਕਾਰ ਵਲੋਂ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ‘ਦਿ ਪੰਜਾਬ ਐਡਹਾਕ ਕੰਟੈਰਕਚੁਅਲ, ਵਰਕਰ ਚਾਰਜ਼ਡ ਐਂਡ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ 2016 ਵਿਚ ਸੋਧ ਕਰਕੇ ਮੈਡੀਕਲ ਲੈਬਾਰਟਰੀਆਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆ ਕੀਤਾ ਜਾਵੇਗਾ ਤੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਵੀ ਉਚਿਤ ਵਾਧਾ ਕੀਤਾ ਜਾਵੇਗਾ ਪਰ ਅਜੇ ਤਕ ਸਰਕਾਰ ਵਲੋਂ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਜਿਸ ਕਾਰਨ ਮੈਡੀਕਲ ਲੈਬਾਰਟਰੀਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਕਾਫੀ ਪ੍ਰੇਸ਼ਾਨ ਹਨ ਅਤੇ ਇਸੇ ਰੋਸ ਵਿਚ ਕਲ ਉਨ੍ਹਾਂ ਵਲੋਂ ਹੜਤਾਲ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਪਰਮਿੰਦਰ ਸਿੰਘ ਤੇ ਮਨਦੀਪ ਕੌਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਲ ਲੈਬ ਟੈਕਨੀਸ਼ੀਅਨਾਂ ਵਲੋਂ ਕਲ ਹਸਪਤਾਲਾਂ ਵਿਚ ਬੱਲਡ ਦੀਆਂ ਸਾਰੀਆਂ ਸੇਵਾਵਾਂ ਨੂੰ ਬੰਦ ਰੱਖੀਆਂ ਜਾਣਗੀਆਂ ਤੇ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਵਜੋਂ ਕਲ ਹੜਤਾਲ ਕੀਤੀ ਜਾਵੇਗੀ।