ludhiana police special barricading: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਨਵੇਂ-ਨਵੇਂ ਉਪਰਾਲੇ ਕਰ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਸ਼ਹਿਰ ‘ਚ ਪੁਲਿਸ ਵੱਲੋਂ ਨਾਕੇ ਲਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਕਿ ਸ਼ਾਮ 7 ਵਜੇ ਤੋਂ ਬਾਅਦ ਲਗਭਗ 110 ਥਾਵਾਂ ‘ਤੇ ਲਾਏ ਜਾਣਗੇ। ਇਨ੍ਹਾਂ ਨਾਕਿਆਂ ‘ਤੇ 1600 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਉਪਰਾਲੇ ‘ਚ ਪੁਲਿਸ 3000 ਵਾਲੰਟੀਅਰਸ ਦੀ ਵੀ ਮਦਦ ਲੈ ਰਹੀ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਮਹਾਨਗਰ ‘ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ 1994 ਤੱਕ ਪਹੁੰਚ ਗਈ ਜਦਕਿ 49 ਲੋਕਾਂ ਦੀ ਮੌਤ ਹੋ ਚੁੱਕੀ ਹੈ।