Punjab Jail Department To : ਚੰਡੀਗੜ੍ਹ, : ਪੰਜਾਬ ਦੀਆਂ ਜੇਲ੍ਹਾਂ ਦੇ ਪ੍ਰਬੰਧਨ ਵਿਚ ਸੁਧਾਰ ਲਿਆਉਣ ਅਤੇ ਜੇਲ੍ਹਾਂ ਵਿਚ ਲੋੜੀਂਦੀ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ 305 ਵਾਰਡਰਾਂ ਦੀ ਭਰਤੀ ਕੀਤੀ ਜਾਵੇਗੀ। ਪੰਜਾਬ ਪੁਲਿਸ ਭਰਤੀ ਬੋਰਡ ਵੱਲੋਂ ਇਹ ਭਰਤੀ ਸਿੱਧੀ ਕੀਤੀ ਜਾਵੇਗੀ, ਜਿਸ ਦੀ ਸਾਰੀ ਪ੍ਰਕਿਰਿਆ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਦਾਇਰੇ ਤੋਂ ਬਾਹਰ ਲਿਆਉਂਦੇ ਹੋਏ ਪੰਜਾਬ ਪੁਲਿਸ ਭਰਤੀ ਬੋਰਡ ਨੂੰ ਵਾਰਡਰਾਂ ਦੀਆਂ 305 ਅਸਾਮੀਆਂ ਦੀ ਸਿੱਧੀ ਭਰਤੀ ਲਈ ਮਨਜ਼ੂਰੀ ਦੇ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਇਸ ਸਮੇਂ 24,000 ਤੋਂ ਵੱਧ ਦੋਸ਼ੀ / ਅੰਡਰਟ੍ਰਾਇਲ ਹਨ, ਜਦਕਿ ਇਨ੍ਹਾਂ ਦੋਸ਼ੀਆਂ ਦੀ ਨਿਗਰਾਨੀ ਲਈ ਲੋੜੀਂਦੇ ਸਟਾਫ ਦੀ ਘਾਟ ਹੈ। 27 ਨਵੰਬਰ, 2016 ਨੂੰ ਨਾਭਾ ਜੇਲ੍ਹ ਬਰੇਕ ਕਾਂਡ ਤੋਂ ਬਾਅਦ ਜੇਲ੍ਹਾਂ ਵਿਚ ਸਟਾਫ ਦੀ ਘਾਟ ਨੂੰ ਮਹਿਸੂਸ ਕੀਤਾ ਜਾ ਰਿਹਾ ਸੀ ਇਸ ਤੋਂ ਇਲਾਵਾ ਇਸ ਜੇਲ੍ਹ ਬਰੇਕ ਕਾਂਡ ਦੀ ਜਾਂਚ ਲਈ ਬਣਾਈ ਗਈ ਉੱਚ-ਤਾਕਤੀ ਕਮੇਟੀ ਵੱਲੋਂ ਵੀ ਕਿਹਾ ਗਿਆ ਸੀ ਕਿ ਜੇਲ੍ਹਾਂ ਵਿਚ ਸਟਾਫ ਦੀ ਘਾਟ ਹੋਣ ਦੇ ਚੱਲਦਿਆਂ ਹੀ ਇਹ ਘਟਨਾ ਵਾਪਰੀ। ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜੇਲ੍ਹਾਂ ਵਿਚ ਸਟਾਫ ਵਧਾਉਣ ਦੀ ਲੋੜ ਦੇ ਚੱਲਦਿਆਂ ਕੈਬਨਿਟ ਵੱਲੋਂ ਇਸ ਵਾਰਡਰਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ।