CM directs CS GUIDELINES SHOOTING :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕੋਰੋਨਾਵਾਇਰਸ ਮਹਾਮਾਰੀ ਦੌਰਾਨ ਸੂਬੇ ‘ਚ ਫਿਲਮਾਂ ਅਤੇ ਗਾਣਿਆਂ ਦੀ ਸ਼ੂਟਿੰਗ ਲਈ ਰਸਮੀ ਹਦਾਇਤਾਂ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬੀ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀਡੀਓ ਕਾਨਫੰਰਸ ਰਾਹੀਂ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਸੀ।ਉਨ੍ਹਾਂ ਮੁੱਖ ਮੰਤਰੀ ਨੂੰ ਕੋਰੋਨਾ ਕਾਲ ਦੌਰਾਨ ਸ਼ੂਟਿੰਗ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ।ਉਨ੍ਹਾਂ ਕੈਪਟਨ ਨੂੰ ਕਿਹਾ ਕਿ ਭਾਵੇਂ ਪਿਛਲੇ ਮਹੀਨੇ ਪੰਜਾਬ ‘ਚ ਸ਼ੂਟਿੰਗ ਦੀ ਇਜਾਜ਼ਤ ਮਿਲ ਗਈ ਸੀ ਪਰ ਬਿਨ੍ਹਾਂ ਸਪੱਸ਼ਟ ਹਦਾਇਤਾਂ ਦੇ ਕੰਮ ਕਰਨਾ ਔਖਾ ਹੋ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਕਾਲ ਦੌਰਾਨ ਲੱਗੇ ਲੌਕਡਾਊਨ ਕਾਰਨ ਫ਼ਿਲਮਾਂ, ਗੀਤਾਂ ਅਤੇ ਨਾਟਕਾਂ ਦੀ ਸ਼ੂਟਿੰਗ ਠੱਪ ਹੋ ਗਈ ਸੀ।
ਜੀ ਹਾਂ ਇਹ ਹੀ ਨਹੀਂ ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਤਿੰਨ ਪੰਜਾਬੀ ਗਾਇਕਾਂ ਅਦਾਕਾਰਾਂ ਯਾਨਿ ਕੇ ਗਿੱਪੀ ਗਰੇਵਾਲ, ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਥੋੜ੍ਹੀ ਦੇਰ ਬਾਅਦ ਇੱਕ ਵੀਡੀਓ ਕਾਨਫਰੰਸ ਰਾਹੀਂ ਉਨ੍ਹਾਂ ਨੂੰ ਇੱਕ ਪ੍ਰਤੀਨਿਧਿਤਾ ਦਿੱਤੀ, ਉਨ੍ਹਾਂ ਦਾ ਵੀ ਇਹ ਹੀ ਕਹਿਣਾ ਸੀ ਕਿ ਕੋਰੋਨਮਹਾਮਾਰੀ ਦੇ ਚਲਦੇ ਕਿਸ ਤਰ੍ਹਾਂ ਉਹ ਪੂਰੀ ਸਾਵਧਾਨੀ ਦੇ ਨਾਲ ਕੰਮ ਕਰਦੇ ਨੇ ਇਸ ਦੇ ਲਈ ਪੰਜਾਬ ਸਰਕਾਰ ਵਲੋਂ ਕੋਈ ਗਾਡਲਾਈਡਨ ਜਾਰੀ ਕੀਤੀਆਂ ਜਾਣ।
ਇਸਦੇ ਨਾਲ ਹੀ ਤੁਹਾਨੂੰ ਦੱਸ ਦੇਇਏ ਕਿ ਹਾਲ ਹਿ ਵਿੱਚ ਜਿੱਥੇ ਪੰਜਾਬੀ ਸਿੰਗਰ ਗੁਰਨਾਮ ਭੁੱਲਰ ਨੂੰ ਵੀਇਸ ਲਾਕਾਡਊਨ ਦੇ ਦੌਰਾਨ ਸ਼ੂਟਿੰਗ ਕਰਨਾ ਮਹਿੰਗਾ ਪੈ ਗਿਆ ਸੀ , ਜੀ ਹਾਂ ਜਿੱਤੇ ਉਹ ਰਾਜਪੂਰਾ ਵਿੱਚ ਉਹ ਗੀਤ ਲਈ ਸ਼ੂਟ ਕਰ ਰਹੇ ਸਨ ਤਾਂ ਉੱਥੇ ਹੀਨਾ ਤਾਂ ਕਿਸੇ ਨੇ ਮਾਸਕ ਪਾਇਆ ਸੀ ਅਤੇ ਨਾ ਹੀ ਸੋਸ਼ਲ ਡਿਸਟੈਦਿੰਗ ਦਾ ਖਿਆਲ ਰੱਖਿਆ ਸੀ ਜਿਸ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਉਨ੍ਹਾਂ ਨੂੰ ਫੜ ਕੇ ਵੀ ਲੈ ਗਈ ਸੀ , ਜਿਸ ਦੇ ਚਲਦੇ ਗੁਰਨਾਮ ਭੱਲਰ ਨੇ ਅਗਲੇ ਦਿਨ ਵੀਡੀਓ ਜਾਰੀ ਕਰ ਪੁਲਿਸ ਦਾ ਕੋਰੋਨਾ ਟਾਈਮ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਸੀ, ਤੇ ਹੁਣ ਮੁੱਖ ਮੰਤਰੀ ਨੇ ਇਸ ਮੁੱਦੇ ਤੇ ਨੋਟਿਸ ਲੈਂਦੇ ਹੋਏ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਤੁਰੰਤ ਹਦਾਇਤਾਂ ਤਿਆਰ ਕਰਨ ਨੂੰ ਕਿਹਾ ਹੈ।ਜਿਸ ਨਾਲ ਕੋਰੋਨਾ ਮਹਾਮਾਰੀ ‘ਚ ਸਾਵਧਾਨੀ ਦਾ ਖਿਲਾਅ ਰੱਖਦੇ ਹੋਏ ਸ਼ੂਟਿੰਗ ਨੂੰ ਮੁਕੰਮਲ ਕੀਤਾ ਜਾ ਸਕੇ