ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਨੇ ਕਾਫੀ ਘਾਤਕ ਰੂਪ ਧਾਰਨ ਕੀਤਾ ਹੋਇਆ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਮਹਾਨਗਰ ‘ਚੋਂ 114 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 110 ਲੁਧਿਆਣਾ ਦੇ ਅਤੇ 10 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ 2 ਮਰੀਜ਼ਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪੀੜ੍ਹਤਾਂ ਦੀ ਗਿਣਤੀ 2059 ਤੱਕ ਪਹੁੰਚ ਚੁੱਕੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ 51 ਹੋ ਗਈ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 334 ਤੱਕ ਪਹੁੰਚ ਚੁੱਕੀ ਹੈ ਜਦਕਿ 34 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਵਲ ਸਰਜਨ ਨੇ ਦੱਸਿਆ ਹੈ ਕਿ ਹੁਣ ਤੱਕ 53223 ਵਿਅਕਤੀਆਂ ਦੀ ਜਾਂਚ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 51982 ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 49598 ਦੇ ਟੈਸਟ ਨੈਗੇਟਿਵ ਆ ਗਏ ਹਨ।