New guidelines issued: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨੂੰ ਲੈ ਕੇ ਪੰਜਾਬ ਵਿਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸੂਬੇ ਵਿਚ ਹੋਮ ਕੁਆਰੰਟਾਈਨ ਦਾ ਉਲੰਘਣ ਕਰਨ ਵਾਲੇ ਮਰੀਜ਼ਾਂ ‘ਤੇ 5000 ਰੁਪਏ ਦਾ ਜੁਰਮਾਨਾ ਲੱਗੇਗਾ। ਇਸ ਸਮੇਂ ਸੂਬੇ ਵਿਚ 951 ਮਰੀਜ਼ ਹੋਮ ਕੁਆਰੰਟਾਈਨ ਹਨ। ਮੁੱਖ ਮੰਤਰੀ ਨੇ ਰਾਜ ਵਿਚ ਕੋਵਿਡ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਰੈਸਟੋਰੈਂਟ ਤੇ ਖਾਣ ਪੀਣ ਵਾਲੀਆਂ ਥਾਵਾਂ ‘ਤੇ ਸਮਾਜਿਕ ਦੂਰੀ ਦਾ ਉਲੰਘਣ ਕਰਨ ਵਾਲਿਆਂ ‘ਤੇ ਵੀ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।
ਵੀਰਵਾਰ ਨੂੰ ਸੂਬੇ ਵਿਚ ਕੋਵਿਡ ਦੇ ਹਾਲਾਤਾਂ ਨਾਲ ਨਿਪਟਣ ਦੀਆਂ ਤਿਆਰੀਆਂ ਦੀ ਸਮੀਖਿਆ ਕੈਪਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰਸਿੰਗ ਰਾਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੋਸ਼ਲ ਡਿਸਟੈਂਸਿੰਗ ਦਾ ਉਲੰਘਣ ਕਰਨ ਵਾਲੇ ਅਤੇ ਤੈਅ ਗਿਣਤੀ ਤੋਂ ਵਧ ਜਲਸਾ ਕਰਨ ਵਾਲਿਆਂ ‘ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਵੀਰਵਾਰ ਨੂੰ ਐਲਾਨੇ ਜੁਰਮਾਨੇ ਪਹਿਲਾਂ ਐਲਾਨੇ ਗਏ ਜੁਰਮਾਨੇ ਤੋਂ ਵੱਖ ਹੋਣਗੇ। ਮਈ ਵਿਚ ਜਨਤਕ ਥਾਵਾਂ ‘ਤੇ ਮਾਸਕ ਨਾ ਪਹਿਨਣ ‘ਤੇ 500 ਰੁਪਏ ਜੁਰਮਾਨਾ ਅਤੇ ਘਰੇਲੂ ਏਕਾਂਤਵਾਲ ਦੀਆਂ ਹਦਾਇਤਾਂ ਦਾ ਉਲੰਘਣ ਕਰਨ ‘ਤੇ 200 ਤੇ ਜਨਤਕ ਥਾਵਾਂ ‘ਤੇ ਥੁੱਕਣ ਦਾ 500 ਰੁਪਏ ਜੁਰਮਾਨੇ ਦਾ ਐਲਾਨ ਕੀਤਾ ਗਿਆ ਸੀ।
ਪਰ ਨਵੇਂ ਦਿਸ਼ਾ ਨਿਰਦੇਸ਼ਾਂ ਮੁਤਾਬਕ ਦੁਕਾਨਾਂ, ਵਪਾਰਕ ਥਾਵਾਂ ‘ਤੇ ਸਮਾਜਿਕ ਦੂਰੀ ਦਾ ਉਲੰਘਣ ਕਰਨ ‘ਤੇ 2000 ਰੁਪਏ ਜੁਰਮਾਨਾ ਦੇਣਾ ਪਵੇਗਾ ਤੇ ਬੱਸਾਂ ਤੇ ਕਾਰਾਂ ‘ਚ ਉਲੰਘਣਾ ਕਰਨ ਵਾਲੇ ‘ਤੇ ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਦਾ ਜੁਰਮਾਨਾ ਹੋਵੇਗਾ। ਆਟੋ ਰਿਕਸ਼ਾ ਦੋ ਪਹੀਆ ਵਾਹਨਾਂ ‘ਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ। ਦੂਜੇ ਪਾਸੇ ਡੀ. ਜੀ. ਪੀ. ਗੁਪਤਾ ਨੇ ਦੱਸਿਆ ਕਿ ਮਾਸਕ ਨਾ ਪਹਿਨਣ ਦੇ ਰੋਜ਼ਾਨਾ ਲਗਭਗ 5000 ਚਾਲਾਨਾ ਕੱਟੇ ਜਾ ਰਹੇ ਹਨ।