ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਿਨੋ-ਦਿਨ ਪਸਾਰਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਵੀਰਵਾਰ ਨੂੰ ਇੱਥੇ 131 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 2 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੌਰਾਨ ਸਭ ਤੋਂ ਜ਼ਿਆਦਾ ਚਿੰਤਾ ਦੀ ਗੱਲ ਇਨ੍ਹਾਂ ਮਾਮਲਿਆਂ ‘ਚੋਂ ਏ.ਡੀ.ਸੀ.ਪੀ-3 ਗੁਰਪ੍ਰੀਤ ਪੁਰੇਵਾਲ ਦਾ ਡਰਾਈਵਰ, ਨਾਇਬ ਰੀਡਰ, ਸਿਵਲ ਸਰਜਨ ਦਫਤਰ ‘ਚ 4 ਕਰਮਚਾਰੀਆਂ ਦੀ ਰਿਪੋਰਟ ਪਾਜ਼ੀਟਿਵ ਮਿਲੀ ਹੈ।
ਦੱਸਣਯੋਗ ਹੈ ਕਿ ਵੀਰਵਾਰ ਨੂੰ ਮਿਲੇ 131 ਮਾਮਲਿਆਂ ‘ਚੋਂ 120 ਲੁਧਿਆਣਾ ਅਤੇ 11 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜ੍ਹਤਾਂ ਦਾ ਅੰਕੜਾ 2170 ਤੱਕ ਪਹੁੰਚ ਚੁੱਕਿਆ ਹੈ ਜਦਕਿ 51 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 345 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 36 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 54113 ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 53074 ਦੀ ਰਿਪੋਰਟ ਮਿਲੀ ਗਈ ਹੈ ਜਦਕਿ 50559 ਦੇ ਨਤੀਜੇ ਨੈਗੇਟਿਵ ਆਏ ਹਨ।