The girlfriend who : ਜਲੰਧਰ : ਬਸਤੀ ਦਾਨਿਸ਼ਮੰਦਾਂ ਵਿਖੇ 19 ਸਾਲਾ ਇਕ ਕੁੜੀ ਵਲੋਂ ਆਪਣੇ ਪ੍ਰੇਮੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਕੁੜੀ ਨੇ ਦੋਸ਼ ਲਗਾਇਆ ਕਿ ਉਸ ਦਾ ਬਸਤੀ ਦਾਨਿਸ਼ਮੰਦਾਂ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਪਿਛਲੇ 5 ਸਾਲ ਤੋਂ ਅਫੇਅਰ ਸੀ ਪਰ ਪਿਛਲੇ ਕਈ ਦਿਨਾਂ ਤੋਂ ਉਹ ਉਸ ਨਾਲ ਗੱਲ ਨਹੀਂ ਕਰ ਰਿਹਾ ਸੀ ਜਿਸ ਕਾਰਨ ਉਸ ਨੇ ਵੀਰਵਾਰ ਨੂੰ ਦੁਪਿਹਰ 2 ਵਜੇ ਪ੍ਰੇਮੀ ਦੇ ਘਰ ਦੇ ਬਾਹਰ ਧਰਨਾ ਲਗਾ ਦਿਤਾ। ਕੁੜੀ ਕਹਿਣ ਲੱਗੀ ਮੇਰਾ ਇਸ ਲੜਕੇ ਨਾਲ 5 ਸਾਲ ਦਾ ਰਿਲੇਸ਼ਨ ਹੈ ਮੇਰਾ ਇਸ ਦੇ ਨਾਲ ਹੀ ਵਿਆਹ ਕਰਵਾਓ।
ਲੜਕੀ ਨੇ ਕਿਹਾ ਕਿ ਜਦੋਂ ਤਕ ਲੜਕੇ ਨਾਲ ਉਸ ਦਾ ਵਿਆਹ ਕਰਵਾਉਣ ਦੀ ਗੱਲ ਨਹੀਂ ਮੰਨੀ ਜਾਂਦੀ, ਉਹ ਧਰਨੇ ‘ਤੇ ਬੈਠੀ ਰਹੇਗੀ। ਦੂਜੇ ਪਾਸੇ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਲੜਕੀ ਨੇ ਬੁੱਧਵਾਰ ਨੂੰ ਥਾਣਾ ਡਵੀਜ਼ਨ ਨੰਬਰ 5 ਵਿਚ ਵੀ ਇਸ ਸਬੰਧੀ ਸ਼ਿਕਾਇਤ ਦਿੱਤੀ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕੁੜੀ ਨੇ ਦੱਸਿਆ ਕਿ ਉਕਤ ਲੜਕੇ ਨਾਲ ਉਸ ਦਾ ਸਕੂਲ ਟਾਈਮ ਤੋਂ ਰਿਲੇਸ਼ਨ ਹੈ। ਦੋਵੇ ਇਕ-ਦੂਜੇ ਨਾਲ ਪਿਆਰ ਕਰਦੇ ਸਨ ਤੇ ਵਿਆਹ ਕਰਨਾ ਚਾਹੁੰਦੇ ਸਨ। ਹੁਣ ਜਦੋਂ ਉਹ ਵਿਆਹ ਦੀ ਗੱਲ ਕਰਦੀ ਸੀ ਤਾਂ ਲੜਕਾ ਟਾਲ ਦਿੰਦਾ ਸੀ। ਥਾਣਾ-5 ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਦੋਵੇਂ ਪੱਖਾਂ ਨੂੰ ਸ਼ੁੱਕਰਵਾਰ ਦਾ ਸਮਾਂ ਦਿੱਤਾ ਗਿਆ ਹੈ। ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।