doctor corona positive machiwara: ਲੁਧਿਆਣਾ ‘ਚ ਕੋਰੋਨਾ ਮਹਾਮਾਰੀ ਦੀ ਖਤਰਾ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਮਾਛੀਵਾੜਾ ‘ਚ ਮੈਡੀਕਲ ਸਟੋਰ ਚਲਾ ਰਹੇ ਇਕ ਬਜ਼ੁਰਗ ਡਾਕਟਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ, ਜੋ ਕਿ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ ਅਤੇ ਲੁਧਿਆਣਾ ਦੇ ਇਕ ਹਸਪਤਾਲ ‘ਚ ਭਰਤੀ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪਾਜ਼ੀਟਿਵ ਡਾਕਟਰ ਦੇ ਪਰਿਵਾਰਿਕ ਮੈਂਬਰਾਂ ਅਤੇ ਉਸ ਦੇ ਸੰਪਰਕ ‘ਚ ਆਏ ਡਾਕਟਰਾਂ ਦੇ ਟੈਸਟ ਵੀ ਲਏ ਜਾਣਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਛੀਵਾੜਾ ਸ਼ਹਿਰ ‘ਚ 4 ਪਾਜ਼ੀਟਿਵ ਮਰੀਜ਼ ਮਿਲੇ ਸੀ ਅਤੇ ਹੁਣ ਡਾਕਟਰ ਦੀ ਪੁਸ਼ਟੀ ਹੋਣ ਤੋਂ ਬਾਅਦ ਇੱਥੇ 5 ਪੀੜਤ ਮਾਮਲੇ ਹੋ ਚੁੱਕੇ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਖਤਰਨਾਕ ਕੋਰੋਨਾਵਾਇਰਸ ਨੇ ਕਾਫੀ ਘਾਤਕ ਰੂਪ ਧਾਰਿਆ ਹੋਇਆ ਹੈ। ਹੁਣ ਤੱਕ ਇੱਥੇ ਪੀੜਤਾਂ ਦੀ ਗਿਣਤੀ 2170 ਤੱਕ ਪਹੁੰਚ ਚੁੱਕਿਆ ਹੈ ਜਦਕਿ 51 ਲੋਕਾਂ ਦੀ ਮੌਤ ਹੋ ਗਈ ਹੈ।