bjp protest increasing fixed expenses: ਲੁਧਿਆਣਾ ਦੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਪੁਸ਼ਪਿੰਦਰ ਸਿੰਗਲਾ ਅੱਜ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਸਥਿਤ ਬਿਜਲੀ ਦਫਤਰ ਦੇ ਬਾਹਰ ਧਰਨੇ ਤੇ ਬੈਠ ਗਏ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਵਪਾਰੀ ਵਰਗ ਦੇ ਨਾਲ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਬਿਜਲੀ ਵਿਭਾਗ ਵੱਲੋਂ ਲਾਏ ਜਾ ਰਹੇ ਉਨ੍ਹਾਂ ਦੇ ਫਿਕਸ ਚਾਰਜ ਨਹੀਂ ਲੈਣਗੇ ਪਰ ਇਸ ਦੇ ਉਲਟ ਵਪਾਰੀਆਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ।
ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨਿਕੰਮੀ ਹੈ। ਉਨ੍ਹਾਂ ਨੇ ਦੱਸਿਆ ਕਿ ਵਪਾਰੀ ਵਰਗ ਵੱਲੋਂ ਸਰਕਾਰ ਨੂੰ ਇਹ ਬੇਨਤੀ ਕੀਤੀ ਗਈ ਸੀ ਕਿ ਵਪਾਰੀਆਂ ਦਾ ਕੰਮਕਾਜ ਠੱਪ ਹੈ ਅਤੇ ਫੈਕਟਰੀਆਂ ਵੀ ਨਹੀਂ ਚੱਲ ਰਹੀਆਂ ਸੀ, ਜਿਸ ਕਰਕੇ ਬਿਜਲੀ ਵਿਭਾਗ ਵਲੋਂ ਜੋ ਉਨ੍ਹਾਂ ਦੇ ਫਿਕਸ ਚਾਰਜਿਸ ਤੈਅ ਕੀਤੇ ਗਏ ਹਨ, ਉਨ੍ਹਾਂ ਨੂੰ ਮਾਫ ਕੀਤਾ ਜਾਵੇ ਜਾਂ ਫਿਰ ਵਪਾਰੀਆਂ ਨੂੰ ਕੁਝ ਰਾਹਤ ਮਿਲੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਰੈਗੂਲੇਟਰੀ ਕਮਿਸ਼ਨ ਨੂੰ ਉਨ੍ਹਾਂ ਦੀ ਸਲਾਹ ਪੁੱਛ ਲਈ, ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਪਾਰੀ ਵਰਗ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ, ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਨੇ, ਘਰਾਂ ਦੇ ਬਿੱਲ ਜ਼ਿਆਦਾ ਆ ਰਹੇ ਹਨ। ਉਨ੍ਹਾਂ ਕੇ ਸਰਕਾਰ ਤੁਰੰਤ ਵਪਾਰੀਆਂ ਅਤੇ ਆਮ ਲੋਕਾਂ ਨੂੰ ਬਿਜਲੀ ਬਿੱਲਾਂ ‘ਚ ਰਿਆਇਤ ਦੇਣ ਦੀ ਮੰਗ ਕੀਤੀ।