Center grants to : ਸੂਬੇ ਵਿਚ ਕੋਰੋਨਾ ਦੇ ਕੇਸ ਬਹੁਤ ਵੱਡੀ ਗਿਣਤੀ ਵਿਚ ਵਧ ਰਹੇ ਹਨ। ਅਜਿਹੀ ਸਥਿਤੀ ਵਿਚ ਹਰ ਜਿਲ੍ਹੇ ਵਿਚ ਮੈਡੀਕਲ ਸਹੂਲਤਾਂ ਦਾ ਹੋਣਾ ਲਾਜ਼ਮੀ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲਗਭਗ ਹਰੇਕ ਜਿਲ੍ਹੇ ਵਿਚ ਇਸ ਗੱਲ ਦਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਆਸਾਨੀ ਨਾਲ ਡਾਕਟਰੀ ਸਹੂਲਤ ਉਪਲਬਧ ਹੋਵੇ।
ਹੁਸ਼ਿਆਰਪੁਰ ਤੇ ਕਪੂਰਥਲਾ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਜਿਲ੍ਹਿਆਂ ਵਿਚ ਸਰਕਾਰੀ ਚਕਿਤਸਾ ਸਹੂਲਤਾਂ ਸਥਾਪਤ ਕੀਤੀਆਂ ਜਾਣ। ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਸੰਸਦ ਸੋਮ ਪ੍ਰਕਾਸ਼ ਦੇ ਯਤਨਾਂ ਨਾਲ ਕੇਂਦਰ ਨੇ ਹੁਸ਼ਿਆਰਪੁਰ ‘ਚ ਮੈਡੀਕਲ ਕਾਲਜ ਖੋਲ੍ਹਣ ਲਈ 34.19 ਕਰੋੜ ਅਤੇ ਕਪੂਰਥਲਾ ਵਿਚ ਮੈਡੀਕਲ ਕਾਲਜ ਖੋਲ੍ਹਣ ਲਈ 33.63 ਕਰੋੜ ਰੁਪਏ ਜਾਰੀ ਕੀਤੇ ਹਨ।
ਦੋਵੇਂ ਜਿਲ੍ਹਿਆਂ ਵਿਚ ਸਥਾਪਤ ਸਿਵਲ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਮੈਡੀਕਲ ਕਾਲਜਾਂ ਵਿਚ ਤਬਦੀਲ ਕੀਤਾ ਜਾਵੇਗਾ। ਸੋਮ ਪ੍ਰਕਾਸ਼ ਨੇ ਕਿਹਾ ਕਿ ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਮੈਡੀਕਲ ਕਾਲਜ ਖੋਲ੍ਹਣ ਨਾਲ ਇਨ੍ਹਾਂ ਖੇਤਰਾਂ ਵਿਚ ਰਹਿਣ ਵਾਲੇ ਮੈਡੀਕਲ ਸਟੂਡੈਂਟ ਅਤੇ ਇਨ੍ਹਾਂ ਖੇਤਰਾਂ ਵਿਚ ਰਹਿਣ ਵਾਲੇ ਮਰੀਜ਼ਾਂ ਨੂੰ ਸਸਤਾ ਇਲਾਜ ਮਿਲ ਸਕੇਗਾ।