shahpur road micro containment zone: ਲੁਧਿਆਣਾ ‘ਚ ਹਰ ਰੋਜ਼ 100 ਤੋਂ ਜ਼ਿਆਦਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹਾਲਾਤ ਦਿਨੋ-ਦਿਨ ਖਰਾਬ ਹੁੰਦੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਵੀ ਬਣਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਸ਼ਾਹਪੁਰ ਰੋਡ ਤੋਂ ਕੋਰੋਨਾ ਦੇ 10 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਹੁਣ ਸ਼ਾਹਪੁਰ ਰੋਡ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਹੁਣ ਤੱਕ ਮਹਾਨਗਰ ‘ਚ 2275 ਪੀੜ੍ਹਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 52 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ 55,505 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 54056 ਨਮੂਨਿਆਂ ਦੀ ਰਿਪੋਰਟ ਮਿਲੀ ਚੁੱਕੀ ਹੈ। ਇਨ੍ਹਾਂ ‘ਚੋਂ 51424 ਨੈਗੇਟਿਵ ਅਤੇ 2275 ਪਾਜ਼ੀਟਿਵ ਮਾਮਲੇ ਹਨ। ਇਸ ਤੋਂ ਇਲਾਵਾ 357 ਮਰੀਜ਼ ਹੋਰਨਾਂ ਜ਼ਿਲ੍ਹਿਆਂ ਦੇ ਹਨ।