HC orders DNA of bones : ਅੰਮ੍ਰਿਤਸਰ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੋਰੋਨਾ ਪੀੜਤ ਮ੍ਰਿਤਕਾਂ ਦੀਆਂ ਲਾਸ਼ਾ ਬਦਲੇ ਜਾਣ ਦੇ ਮਾਮਲੇ ਵਿਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਮ੍ਰਿਤਕ ਵਿਅਕਤੀ ਪ੍ਰੀਤਮ ਸਿੰਘ ਦੀਆਂ ਅਰਥੀਆਂ ਦਾ ਡੀਐਨਏ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਪ੍ਰੀਤਮ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਪ੍ਰੀਤਮ ਸਿੰਘ ਮਰ ਚੁੱਕਾ ਹੈ ਤਾਂ ਉਸ ਦੀ ਲਾਸ਼ ਕਿੱਥੇ ਹੈ, ਜਦਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਲਾਸ਼ਾਂ ਦੀ ਅਦਲਾ-ਬਦਲੀ ਵਿਚ ਮ੍ਰਿਤਕ ਔਰਤ ਦੇ ਪਰਿਵਾਰ ਨੇ ਪ੍ਰੀਤਮ ਸਿੰਘ ਦੀ ਲਾਸ਼ ਦਾ ਸਰਕਾਰ ਕਰ ਦਿੱਤਾ ਸੀ। ਦੱਸ ਦੇਈਏ ਕਿ ਸਰਕਾਰ ਵੱਲੋਂ ਇਸ ਮਾਮਲੇ ਦੀ ਨਿਆਇਕ ਜਾਂਚ ਕਰਨ ਲਈ ਹਾਈਕੋਰਟ ਕਮਿਸ਼ਨ ਦਾ ਗਠਨ ਕਰਨ ਲਈ ਵੀ ਕਿਹਾ ਗਿਆ ਸੀ ਪਰ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਕਮਿਸ਼ਨ ਦੇ ਗਠਨ ਤੋਂ ਇਨਕਾਰ ਕੀਤਾ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਗੁਰੂ ਨਾਨਕ ਦੇਵ ਹਸਪਤਾਲ ਵੱਲੋਂ ਹੁਸ਼ਿਆਰਪੁਰ ਵਿਚ ਮ੍ਰਿਤਕ ਤੋਂ ਇਕ ਕੋਰੋਨਾ ਪਾਜ਼ੀਟਿਵ ਮ੍ਰਿਤਕ ਡੈਮਗੰਜ ਦੀ ਰਹਿਣ ਵਾਲੀ ਔਰਤ ਦੀ ਲਾਸ਼ ਨੂੰ ਗਲਤ ਟੈਗ ਲੱਗਣ ਕਾਰਨ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਸੀ ਅਤੇ ਹੁਸ਼ਿਾਰਪੁਰ ਦੇ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਪਦਮਾ ਦੇ ਪਰਿਵਾਰ ਨੂੰ ਸੌਂਪਿਆ ਗਿਆ ਸੀ, ਜਿਨ੍ਹਾਂ ਨੇ ਪ੍ਰੀਤਮ ਸਿੰਘ ਦਾ ਸਸਕਾਰ ਵੀ ਕਰ ਦਿੱਤਾ ਸੀ। ਉਧਰ ਪ੍ਰੀਤਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਉਸ ਵਿਚ ਔਰਤ ਦੀ ਲਾਸ਼ ਹੈ ਤਾਂ ਇਸ ’ਤੇ ਵਿਵਾਦ ਹੋ ਗਿਆ, ਜਿਸ ’ਤੇ ਉਨ੍ਹਾਂ ਵਿਚ ਹਸਪਤਾਲ ਵੱਲੋਂ ਕੀਤੀ ਲਾਪਰਵਾਹੀ ਪ੍ਰਤੀ ਰੋਸ ਪਾਇਆ ਜਾ ਰਿਹਾ ਸੀ। ਫਿਰ ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਔਰਤ ਦੀ ਲਾਸ਼ ਅੰਮ੍ਰਿਤਸਰ ਪਹੁੰਚਾਈ ਗਈ।