Petrol pumps across : ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵਲੋਂ 29 ਜੁਲਾਈ ਨੂੰ ਪੂਰੇ ਪੰਜਾਬ ਦੇ ਪੈਟਰੋਲ ਪੰਪ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਸ ਦਿਨ ਵਾਹਨ ਚਾਲਕਾਂ ਨੂੰ ਪੈਟਰੋਲ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਨਹੀਂ ਮਿਲੇਗਾ। ਇਸ ਦੀ ਜਾਣਕਾਰੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਮੈਂਬਰ ਰਾਜੀਵ ਸ਼ਰਮਾ ਨੇ ਦੱਸਿਆ ਕਿ ਮੋਹਾਲੀ ਵਿਖੇ ਬੀਤੇ ਦਿਨੀਂ ਚਾਵਲਾ ਫਿਲਿੰਗ ਸਟੇਸ਼ਨ ਦੇ ਮਾਲਕ ਗੁਰਕ੍ਰਿਪਾਲ ਸਿੰਘ ਚਾਵਲਾ ਵਲੋਂ ਆਤਮਹੱਤਿਆ ਕਰ ਲਈ ਗਈ ਸੀ ਜਿਸ ਦੇ ਰੋਸ ਵਜੋਂ ਪੈਟਰੋਲ ਪੰਪ ਐਸੋਸੀਏਸ਼ਨ ਵਲੋਂ ਇਹ ਫੈਸਲਾ ਲਿਆ ਗਿਆ ਹੈ। ਨਾਲ ਹੀ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ‘ਤੇ ਟੈਕਸ ਕਾਫੀ ਵਧ ਹੈ ਜਿਸ ਕਾਰਨ ਚੰਡੀਗੜ੍ਹ ਤੇ ਹਰਿਆਣਾ ਦੀ ਤੁਲਨਾ ਵਿਚ ਇਥੇ ਦੋਵੇਂ ਪੈਟਰੋ ਪਦਾਰਥ ਮਹਿੰਗੇ ਹਨ। ਪੈਟਰੋਲ ਪੰਪ ਮਾਲਕਾਂ ਦਾ ਘਾਟਾ ਵਧਦਾ ਜਾ ਰਿਹਾ ਹੈ। ਖਾਸ ਤੌਰ ‘ਤੇ ਚੰਡੀਗੜ੍ਹ ਤੇ ਹਰਿਆਣਾ ਦੇ ਪੰਜਾਬ ਬਾਰਡਰਾਂ ‘ਤੇ ਸਥਿਤ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਤਾਂ ਕਾਫੀ ਨੁਕਸਾਨ ਹੋ ਰਿਹਾ ਹੈ।
ਪੰਜਾਬ ਦੀ ਵੈਟ ਨੀਤੀ ਕਾਰਨ ਪੈਟਰੋਲ ਪੰਪ ਮਾਲਕਾਂ ਦੇ ਕਾਰੋਬਾਰ ਨੂੰ ਇਸ ਹੱਦ ਤਕ ਪ੍ਰਭਾਵਤ ਕੀਤਾ ਕਿ ਸੂਬੇ ਭਰ ਦੇ ਹਜ਼ਾਰਾਂ ਪੈਟਰੋਲ ਪੰਪਾਂ ਦੇ ਕਰਮਚਾਰੀਆਂ ਦੀ ਜੀਵਿਕਾ ਖਤਰੇ ਵਿਚ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ‘ਤੇ ਵੈਟ ਵਧ ਅਤੇ ਚੰਡੀਗੜ੍ਹ ਵਿਚ ਘੱਟ ਹੋਣ ਖਿਲਾਫ ਮੋਹਾਲੀ ਦੇ ਪੈਟਰੋਲ ਪੰਪ ਸੰਚਾਲਕ ਜੀ. ਐੱਸ. ਚਾਵਲਾ ਨੇ ਲੰਬੀ ਲੜਾਈ ਲੜੀ। ਉਹ ਇਕ ਵਾਰ ਤਾਂ ਪੈਟਰੋਲ ਪੰਪ ਡੀਲਰਸ ਐਸੋਸੀਏਸ਼ਨ ਆਪ ਪੰਜਾਬ ਦੇ ਮੈਂਬਰਾਂ ਨਾਲ ਮਿਲ ਕੇ ਭੁੱਖ ਹੜਤਾਲ ‘ਤੇ ਵੀ ਬੈਠੇ ਸਨ।
ਵੀਰਵਾਰ ਨੂੰ ਗੁਰਕ੍ਰਿਪਾਲ ਚਾਵਲਾ ਨੇ ਵੀਰਵਾਰ ਸ਼ਾਮ ਨੂੰ ਹੋਟਲ ਰੈੱਡ ਬਿਸ਼ਪ ਦੇ ਇਕ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ ਤੋਂ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿਚ ਗੁਰਕ੍ਰਿਪਾਲ ਚਾਵਲਾ ਆਪਣੀ ਮੌਤ ਲਈ ਹਿੰਦੋਸਤਾਨ ਪੈਟਰੋਲੀਅਨ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਵਲੋਂ ਅਧਿਕਾਰੀਆਂ ਨੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਗਿਆ, ਜਿਸ ਕਾਰਨ ਉਹ ਕਾਫੀ ਦੇਰ ਤੋਂ ਪ੍ਰੇਸ਼ਾਨ ਰਹਿੰਦੇ ਸਨ। ਇਸੇ ਪ੍ਰੇਸ਼ਾਨੀ ਕਰਕੇ ਸ. ਚਾਵਲਾ ਨੇ ਇਹ ਕਦਮ ਚੁੱਕਿਆ। ਹਿੰਦਸੋਤਾਨ ਪੈਟਰੋਲੀਅਮ ਦੇ ਤਿੰਨ ਅਧਿਕਾਰੀਆਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।