Another death with corona in : ਫਿਰੋਜ਼ਪੁਰ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ, ਉਥੇ ਹੀ ਜ਼ਿਲੇ ਵਿਚ ਕੋਰੋਨਾ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਮੈਗਜ਼ੀਨ ਗੇਟ ਫ਼ਿਰੋਜ਼ਪੁਰ ਰਹਿਣ ਵਾਲੀ ਇਕ ਔਰਤ, ਜੋਕਿ ਪਟਿਆਲਾ ਵਿਚ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸੀ, ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਅੱਜ ਜ਼ਿਲੇ ਵਿਚ ਸਾਹਮਣੇ ਆਏ 8 ਮਾਮਲਿਆਂ ਵਿਚ ਐੱਚਡੀਐੱਫਸੀ ਬੈਂਕ ਦੇ 2 ਕਰਮਚਾਰੀਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕੰਬੋਜ ਨਗਰ, ਮਾਲ ਰੋਡ, ਗੋਲਡਨ ਇਨਕਲੇਵ ਤੇ ਪਾਇਓਨੀਰ ਕਾਲੋਨੀ ਤੋਂ ਬਾਕੀ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਹੁਣ ਤੱਕ ਫਿਰੋਜ਼ਪੁਰ ਜ਼ਿਲੇ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 6 ਹੋ ਗਈ ਹੈ।
ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ਵਿਚ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਸਮੇਂ ਦੇਸ਼ ਵਿਚ ਕੋਰੋਨਾ ਦੇ ਮਾਮਲੇ 13 ਲੱਖ ਦਾ ਅੰਕੜਾ ਪਾਰ ਕਰ ਚੁੱਕੇ ਹਨ। ਪੰਜਾਬ ਵਿਚ ਵੀ ਕੋਰੋਨਾ ਦੇ 12350 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਉਥੇ ਹੀ ਹੁਣ ਤੱਕ ਸੂਬੇ ਵਿਚ ਕੋਰੋਨਾ ਨਾਲ 285 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਸੂਬੇ ਵਿਚ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਅੰਮ੍ਰਿਤਸਰ ਜ਼ਿਲੇ ਵਿਚ ਹੋਈਆਂ ਹਨ, ਜਿਥੇ 65 ਲੋਕ ਇਸ ਮਹਾਮਾਰੀ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਹੁਣ ਤੱਕ 8096 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪਰ ਅਜੇ ਵੀ ਇਸ ਜੇ 3915 ਤੋਂ ਵੱਧ ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।