No fee will : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਕਾਰਨ ਸੂਬੇ ਦੇ ਸਰਕਾਰੀ ਸਕੂਲ ਸਿੱਖਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਤੋਂ ਕੋਈ ਵੀ ਦਾਖਲਾ ਫੀਸ, ਰੀ-ਐਡਮਿਸ਼ਨ ਤੇ ਟਿਊਸ਼ਨ ਫੀਸ ਨਹੀਂ ਲਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ਵਿੱਚ ਜਾ ਚੁੱਕੀ ਹੈ, ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫੀਸ ਨਹੀਂ ਲਈ ਜਾਵੇਗੀ।
ਕੈਪਟਨ ਵਲੋਂ ਇਹ ਐਲਾਨ ਸ਼ਨੀਵਾਰ ਨੂੰ ਫੇਸਬੁੱਕ ‘ਤੇ ‘ਕੈਪਟਨ ਤੋਂ ਸਵਾਲ’ ਪ੍ਰੋਗਰਾਮ ਦੌਰਾਨ ਕੀਤਾ। ਉਨ੍ਹਾਂ ਨੇ ਓਵਰ ਸਕੂਲ ਪ੍ਰਣਾਲੀ ਅਧੀਨ 10ਵੀਂ ਕਲਾਸ ਦੇ 31000 ਵਿਦਿਆਰਥੀਆਂ ਲਈ 11ਵੀਂ ਕਲਾਸ ਵਿਚ ਅਸਥਾਈ ਦਾਖਲੇ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ 11ਵੀਂ ਕਲਾਸ ਵਿਚ ਅਸਥਾਈ ਦਾਖਲੇ ਦੇਣ ਦਾ ਫੈਸਲਾ ਕੀਤਾ ਗਿਆ ਹੈ ਪਰ ਹਾਲਾਤ ਸਾਧਾਰਨ ਹੋਣ ‘ਤੇ ਇਨ੍ਹਾਂ ਲਈ ਪ੍ਰੀਖਿਆਵਾਂ ਦੇਣਾ ਜ਼ਰੂਰੀ ਹੋਵੇਗਾ। ਉਨ੍ਹਾਂ ਨੇ 12ਵੀਂ ਕਲਾਸ ‘ਚ 98 ਫੀਸਦੀ ਅੰਕ ਹਾਸਲ ਕਰਨ ਵਾਲੇ 335 ਵਿਦਿਆਰਥੀਆਂ ਲਈ ਪ੍ਰਤੀ ਵਿਦਿਆਰਥੀ 5100 ਰੁਪਏ ਨਕਦ ਇਨਾਮ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਨਿੱਜੀ ਸਕੂਲਾਂ ਨੂੰ ਪਿੱਛ ਛੱਡਣ ‘ਤੇ ਸਰਕਾਰੀ ਸਕੂਲਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਮੁੱਖ ਮੰਤਰੀ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਦੀ 94.32 ਪਾਸ ਫੀਸਦੀ ਸਕੂਲ ਬੋਰਡ ਦੇ ਇਤਿਹਾਸ ਵਿਚ ਹੁਣ ਤਕ ਸਭ ਤੋਂ ਵਧ ਹੈ। ਕੋਵਿਡ ਸੰਕਟ ਕਾਰਨ ਪੈਦਾ ਹੋਏ ਉਲਟ ਹਾਲਾਤ ਦੇ ਬਾਵਜੂਦ ਮਿਹਨਤ ਕਰਨ ਵਾਲੇ ਅਧਿਆਪਕਾਂ, ਸਟਾਪ ਤੇ ਵਿਦਿਆਰਥੀਆਂ ਦੇ ਸਿਰ ਇਸ ਦਾ ਸਿਹਰਾ ਬੰਨ੍ਹਦੇ ਹੋਏ ਸਾਰਿਆਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਦਾਖਲੇ ‘ਚ 13 ਫੀਸਦੀ ਦਾ ਵਾਧਾ ਹੋਇਆ ਹੈ।