35 new positive : ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਕਲ ਐਤਵਾਰ ਨੂੰ ਚੰਡੀਗੜ੍ਹ ਵਿਖੇ ਕੋਰੋਨਾ ਦੇ 35 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ। ਇਸ ਦੇ ਨਾਲ ਹੀ PGI ਦੀ ਗੈਸਟ੍ਰੋਲੋਜੀ ਵਿਭਾਗ ਦਾ ਇਕ ਡਾਕਟਰ ਵੀ ਕੋਰੋਨਾ ਪਾਜੀਟਿਵ ਪਾਇਆ ਗਿਆ। ਇਸ ਤਰ੍ਹਾਂ ਸ਼ਹਿਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 887 ਤਕ ਪੁੱਜ ਗਈ ਹੈ। ਇਨ੍ਹਾਂ ਵਿਚੋਂ 17 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 302 ਹੈ।
ਸੈਕਟਰ-22 ਸਿਵਲ ਹਸਪਤਾਲ ਦੀ ਫਾਰਮਾਸਿਸਟ ਵੀ ਸ਼ਨੀਵਾਰ ਨੂੰ ਕੋਰੋਨਾ ਪਾਜੀਟਿਵ ਪਾਈ ਗਈ। ਫਾਰਮਾਸਿਸਟ ਦੇ ਪਤੀ ਦੇ ਸੰਪਰਕ ਵਿਚ ਆਏ ਗੌਰਮਿੰਟ ਮਲਟੀ ਸਪੈਸ਼ਿਲਟੀ ਹਸਪਤਾਲ ਸੈਕਟਰ-16 ਦੇ ਸਟਾਫ ਦੇ ਤਿੰਨ ਲੋਕ ਐਤਵਾਰ ਨੂੰ ਕੋਰੋਨਾ ਪਾਜੀਟਿਵ ਪਾਏ ਗਏ। ਹੈਲਥ ਵਰਕਰ ਦੇ ਸੰਪਰਕ ਵਿਚ ਆਏ GMCH-16 ਦੇ ਦੋ ਡਾਟਾ ਐਂਟਰੀ ਆਪ੍ਰੇਟਰਾਂ ਅਤੇ ਇਕ ਟੈਕਨੀਸ਼ੀਅਨ ਵੀ ਕੋਰੋਨਾ ਪੀੜਤ ਪਾਇਆ ਗਿਆ ਹੈ। ਇਸ ਤਰ੍ਹਾਂ ਜੀ. ਐੱਮ. ਸੀ. ਐੱਚ-16 ਵਿਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ, ਜਿਸ ਦੇ ਚੱਲਦਿਆਂ ਐਮਰਜੈਂਸੀ ਤੇ ਹੋਰ ਬਿਲਡਿੰਗਾਂ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ।
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 534 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13218 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 15 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 306 ਹੋ ਗਈ ਹੈ। ਐਤਵਾਰ ਨੂੰ 534 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 95 ਮਰੀਜ਼ ਲੁਧਿਆਣਾ ਤੋਂ ਅਤੇ 70 ਮਰੀਜ਼ ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 513 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 531336 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 13218 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 8810 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 4102 ਲੋਕ ਐਕਟਿਵ ਮਰੀਜ਼ ਹਨ।