ludhiana coronavirus cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਐਤਵਾਰ ਨੂੰ ਜ਼ਿਲ੍ਹੇ ‘ਚੋਂ 136 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 3 ਲੋਕਾਂ ਦੀ ਮੌਤ ਹੋਈ ਹੈ। ਦੱਸ ਦੇਈਏ ਕਿ ਇਨ੍ਹਾਂ 136 ਨਵੇਂ ਮਾਮਲਿਆਂ ‘ਚੋਂ 127 ਜ਼ਿਲ੍ਹੇ ਦੇ ਜਦਕਿ ਬਾਕੀ 9 ਹੋਰ ਜ਼ਿਲ੍ਹਿਆਂ ਤੋਂ ਹਨ ਅਤੇ ਇਨ੍ਹਾਂ ਪਾਜ਼ੀਟਿਵ ਮਾਮਲਿਆਂ ‘ਚੋਂ ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਅਤੇ ਭਾਜਪਾ ਦੇ ਸੂਬਾ ਡਿਪਟੀ ਖਜ਼ਾਨਚੀ ਰਵਿੰਦਰ ਅਰੋੜਾ , ਖੰਨਾ ਦੇ ਡੀ.ਐੱਸ.ਪੀ ਮਨਮੋਹਨ ਸਰਨਾ, ਦੋਰਾਹਾ ਥਾਣਾ ਦੇ ਏ.ਐੱਸ.ਆਈ ਅਤੇ 3 ਪੁਲਿਸ ਕਰਮਚਾਰੀ ਵੀ ਸ਼ਾਮਿਲ ਹਨ। ਮਹਾਨਗਰ ‘ਚ ਹੁਣ ਤੱਕ 2566 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 60 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਿਵਲ ਹਸਪਤਾਲ ‘ਚ ਬੀਤੇ ਦਿਨ ਭਾਵ ਐਤਵਾਰ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅਚਾਨਕ ਦੌਰਾ ਕਰਨ ਪਹੁੰਚੇ। ਇਸ, ਦੌਰਾਨ ਉਨ੍ਹਾਂਣ ਨੇ ਮੈਡੀਸਿਨ ਸਟਾਕ ਦੀ ਜਾਂਚ ਦੇ ਨਾਲ ਫਿਰ ਕੋਵਿਡ ਆਈਸੋਲੇਸ਼ਨ ਸੈਂਟਰ ‘ਚ ਭਰਤੀ ਮਰੀਜ਼ਾਂ ਦੇ ਇਲਾਜ ਬਾਰੇ ਵੀ ਜਾਣਕਾਰੀ ਲਈ ਅਤੇ ਡਾਕਟਰਾਂ ਨਾਲ ਵੀ ਮਿਲੇ।