dc cremation corona patient graveyard: ਲੁਧਿਆਣਾ ‘ਚ ਕੋਰੋਨਾ ਪੀੜ੍ਹਤ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਬਿਆਨ ਜਾਰੀ ਕਰਕੇ ਆਦੇਸ਼ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਕੋਵਿਡ-19 ਦੇ ਮਰੀਜ਼ਾਂ ਦੇ ਅੰਤਿਮ ਸੰਸਕਾਰ ਦੇ ਲਈ ਇੰਤਜ਼ਾਰ ਨਹੀਂ ਕਰਨਾ ਹੋਵੇਗਾ। ਹੁਣ ਇਨ੍ਹਾਂ ਮਰੀਜ਼ਾਂ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਕਿਸੇ ਵੀ ਸ਼ਮਸ਼ਾਨਘਾਟ ‘ਚ ਕੀਤਾ ਜਾ ਸਕਦਾ ਹੈ। ਇਸ ਦੇ ਲਈ ਗੈਸ ਚੈਂਬਰ ਜਾਂ ਇਲੈਕਟ੍ਰੋਨਿਕ ਭੱਠੀ ਦੀ ਵੀ ਜਰੂਰਤ ਨਹੀਂ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੇਟਿੰਗ ਲਿਸਟ ਨਹੀਂ ਬਣਾਈ ਜਾਂਦੀ ਹੈ। ਜੇਕਰ ਕੋਈ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੁੰਦੀ ਹੈ ਤਾਂ ਉਸ ਦਾ ਅੰਤਿਮ ਸੰਸਕਾਰ ਕਿਸੇ ਵੀ ਸ਼ਮਸ਼ਾਨਘਾਟ ‘ਚ ਕੀਤਾ ਜਾ ਸਕਦਾ ਹੈ।
ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਜੇਕਰ ਕੋਈ ਵੀ ਸ਼ਮਸ਼ਾਨਘਾਟ ਦੀ ਸੰਸਥਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰਦੀ ਹੈ ਤਾਂ ਇਸ ਦੀ ਸ਼ਿਕਾਇਤ ਉਨ੍ਹਾਂ ਦੇ ਦਫਤਰ ‘ਚ ਕੀਤੀ ਜਾ ਸਕਦੀ ਹੈ।