Another death for : ਪੂਰੀ ਦੁਨੀਆ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਤੇ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਅੱਜ ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਕੋਰੋਨਾ ਪੀੜਤ ਇਕ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਪਟਿਆਲਾ ਦੇ ਕਿਸੇ ਨਿੱਜੀ ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਹੀ ਸੀ। ਉਸ ਦੀ ਮੌਤ ਤੋਂ ਬਾਅਦ ਹੁਣ ਫਿਰੋਜ਼ਪੁਰ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 6 ਤਕ ਪੁੱਜ ਗਈ ਹੈ। ਲਗਾਤਾਰ ਵਧ ਰਹੇ ਕੋਰੋਨਾ ਮਰੀਜ਼ਾਂ ਤੋਂ ਦੂਸਰੇ ਲੋਕਾਂ ਨੂੰ ਬਚਾਉਣ ਲਈ ਫਿਰੋਜ਼ਪੁਰ ਛਾਉਣੀ ਦੀ ਘੁਮਿਆਰ ਮੰਡੀ, ਮੁੱਖ ਮਾਰਗ ਸਿੱਧ ਪੀਠ ਸ਼ੀਤਲਾ ਦੇਵੀ ਮਾਤਾ ਮੰਦਰ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਤੇ ਸਰਕਾਰੀ ਹਸਪਤਾਲ ਦੇ ਗਾਇਨੀ ਵਾਰਡ ਸਮੇਤ ਫਿਰੋਜ਼ਪੁਰ ਛਾਉਣੀ ਦਾ ਪੁਲਿਸ ਸਟੇਸ਼ਨ ਪੂਰੀ ਤਰ੍ਹਾਂ ਤੋਂ ਸੀਲ ਕਰ ਦਿੱਤਾ ਗਿਆ ਹੈ।
ਐਤਵਾਰ ਸ਼ਾਮ ਤਕ ਜਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 170 ਤਕ ਪੁੱਜ ਗਈ ਹੈ ਜਿਸ ਨਾਲ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਛਾਉਣੀ ਪੁਲਿਸ ਸਟੇਸ਼ਨ ਵਿਚ 7 ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਆਈ ਹੈ। ਇਸ ਤੋਂ ਪਹਿਲਾਂ ਐੱਸ. ਐੱਸ. ਪੀ. ਦਫਤਰ ਵਿਚ ਐੱਸ. ਪੀ. ਦੀ ਕੋਰੋਨਾ ਰਿਪੋਰਟ ਵੀ ਪਾਜੀਟਿਵ ਆ ਚੁੱਕੀ ਹੈ।
ਭਾਰਤ ‘ਚ ਹੁਣ ਤੱਕ 14 ਲੱਖ, 11 ਹਜ਼ਾਰ, 954 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 9 ਲੱਖ, 1 ਹਜ਼ਾਰ, 956 ਮਰੀਜ਼ਾਂ ਨੇ ਇਸ ਬੀਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 32350 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 62 ਲੱਖ, 56 ਹਜ਼ਾਰ, 472 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 99 ਲੱਖ, 49 ਹਜ਼ਾਰ, 306 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 49 ਹਜ਼ਾਰ 354 ਲੋਕਾਂ ਦੀ ਜਾਨ ਜਾ ਚੁੱਕੀ ਹੈ।