Corona is getting : ਸੂਬੇ ਵਿਚ ਕੋਰੋਨਾ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਜਲੰਧਰ ਤੋਂ ਰੋਜ਼ਾਨਾ ਬਹੁਤ ਵੱਡੀ ਗਿਣਤੀ ਵਿਚ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ ਫਿਰ ਤੋਂ ਜਿਲ੍ਹਾ ਜਲੰਧਰ ਵਿਚ ਕੋਰੋਨਾ ਦੇ 48 ਪਾਜੀਟਿਵ ਕੇਸ ਸਾਹਮਣੇ ਆਏ ਹਨ ਜਿਸ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਜਿਹੜੇ 48 ਪਾਜੀਟਿਵ ਕੇਸ ਪਾਏ ਗਏ ਹਨ ਉਨ੍ਹਾਂ ਵਿਚੋਂ 40 ਦੀ ਰਿਪੋਰਟ ਫਰੀਦਕੋਟ ਲੈਬਾਰਟਰੀ ਤੋਂ ਪ੍ਰਾਪਤ ਹੋਈ ਹੈ ਤੇ ਬਾਕੀ 8 ਕੇਸ ਪ੍ਰਾਈਵੇਟ ਲੈਬਾਰਟਰੀ ਤੋਂ ਮਿਲੇ ਹਨ। ਹੁਣ ਜਲੰਧਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2017 ਤਕ ਪੁੱਜ ਗਈ ਹੈ। 472 ਐਕਟਿਵ ਕੇਸ ਜਿਲ੍ਹਾ ਜਲੰਧਰ ਵਿਚ ਹਨ ਤੇ 1545 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਸੂਬੇ ਵਿਚ ਜਿਥੇ ਕੋਰੋਨਾ ਕੇਸਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਦੂਜੇ ਪਾਸੇ ਇਸ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਰਿਹਾ ਹੈ। ਕਲ ਸੋਮਵਾਰ ਨੂੰ ਜਿਥੇ 47 ਪਾਜੀਟਿਵ ਕੇਸ ਸਾਹਮਣੇ ਆਏ ਉਥੇ ਕੋਰੋਨਾ ਕਾਰਨ ਦੋ ਮਰੀਜ਼ਾਂ ਦੀ ਮੌਤ ਵੀ ਹੋ ਗਈ। ਇਹ ਦੋਵੇਂ ਮਰੀਜ਼ ਆਦਮਪੁਰ ਅਤੇ ਨਿਊ ਈਸ਼ਵਰ ਨਗਰ ਦੇ ਰਹਿਣ ਵਾਲੇ ਸਨ। ਦੇਸ਼ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 50000 ਦੇ ਨੇੜੇ ਜਾ ਪੁੱਜਾ ਹੈ।
ਪੂਰੇ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 14,83,156 ਤਕ ਪੁੱਜ ਗਈ ਹੈ ਤੇ ਕਲ 47,703 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ ਵਿਚ 654 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ। ਇਸ ਤਰ੍ਹਾਂ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 33425 ਹੋ ਗਈ ਹੈ। ਪੂਰੇ ਦੇਸ਼ ਵਿਚ ਕੋਰੋਨਾ ਦੇ ਐੈਕਟਿਵ ਕੇਸ 4,96,988 ਹਨ ਤੇ 9,52,744 ਲੋਕ ਕੋਰੋਨਾ ਵਾਇਰਸ ਵਿਰੁੱਧ ਆਪਣੀ ਜੰਗ ਨੂੰ ਜਿੱਤ ਵੀ ਚੁੱਕੇ ਹਨ। ਭਾਵੇਂ ਪ੍ਰਸ਼ਾਸਨ ਵਲੋਂ ਕੋਰੋਨਾ ਨੂੰ ਕੰਟਰੋਲ ਕਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਰੋਜ਼ਾਨਾ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।