Granthi’s shameful act : ਤਰਨਤਾਰਨ : ਸੋਸ਼ਲ ਮੀਡੀਆ ‘ਤੇ ਇਕ ਗ੍ਰੰਥੀ ਦੀ ਸ਼ਰਮਾਨਕ ਕਰਤੂਤ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਇਕ ਗ੍ਰੰਥੀ 16 ਸਾਲਾ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ। ਪੁਲਿਸ ਨੇ ਗ੍ਰੰਥੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਕਾਫੀ ਰੋਸ ਵੀ ਪਾਇਆ ਜਾ ਰਿਹਾ ਹੈ।
ਵਾਇਰਲ ਵੀਡੀਓ ‘ਚ ਦੋਸ਼ੀ ਗ੍ਰੰਥੀ ਨਾਬਾਲਿਗਾ ਨਾਲ ਜ਼ਬਰਦਸਤੀ ਕਰਦਾ ਨਜ਼ਰ ਆ ਰਿਹਾ ਹੈ ਤੇ ਪੀੜਤ ਬੱਚੀ ਉਸ ਦਾ ਵਿਰੋਧ ਵੀ ਕਰਦੀ ਦਿਖਾਈ ਦੇ ਰਹੀ ਹੈ। ਇਹ ਸਾਰੀ ਘਟਨਾ ਪਿੰਡ ਮਹਿੰਦੀਪੁਰ ਦੇ ਗੁਰਦੁਆਰਾ ਸਾਹਿਬ ‘ਚ ਮੌਜੂਦ ਗੁਰੂ ਸਾਹਿਬ ਦੇ ਕਮਰੇ ਦੇ ਅੰਦਰ ਪਾਵਨ ਸਰੂਪ ਦੇ ਸਾਹਮਣੇ ਲੱਗੇ CCTV ਕੈਮਰੇ ਵਿਚ ਕੈਦ ਹੋ ਗਈ। ਜਦੋਂ ਇਸ ਦੀ ਜਾਣਕਾਰੀ ਪੀੜਤ ਕੁੜੀ ਦੇ ਪਰਿਵਾਰ ਨੂੰ ਲੱਗੀ ਤਾਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਕੇ ਗ੍ਰੰਥੀ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਰਾਮ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਉਸ ਦੀ ਭਤੀਜੀ ਹੈ ਜੋ ਗ੍ਰੰਥੀ ਬਲਬੀਰ ਸਿੰਘ ਕੋਲ ਰੋਜ਼ਾਨਾ ਪਾਠ ਸਿੱਖਣ ਲਈ ਜਾਂਦੀ ਸੀ।
ਦੂਜੇ ਪਾਸੇ ਪੁਲਿਸ ਅਧਿਕਾਰੀ ਜਗਜੀਤ ਸਿੰਘ ਵਾਲੀਆ ਨੇ ਦਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਸ ਵੀਡੀਓ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਗ੍ਰੰਥੀ ਲਵਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਹਿੰਦੀਪੁਰ ਖਿਲਾਫ ਥਾਣਾ ਖੇਮਕਰਨ ‘ਚ 16 ਸਾਲਾ ਲੜਕੀ ਦੇ ਬਿਆਨਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।