mobile phone central jail: ਲੁਧਿਆਣਾ ਦੀ ਕੇਂਦਰੀ ਜੇਲ ‘ਚ ਅੱਜ ਫਿਰ ਮੋਬਾਇਲ ਫੋਨ ਬਰਾਮਦ ਹੋਣ ਕਾਰਨ ਇਕ ਵਾਰ ਫਿਰ ਸੁਰੱਖਿਆ ਵਿਵਸਥਾ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਹੁਣ ਜ਼ਿਲ੍ਹੇ ‘ਚ ਬੰਦ 2 ਕੈਦੀਆਂ ਤੋਂ ਮੋਬਾਇਲ ਫੋਨ ਬਰਾਮਦ ਕੀਤੇ ਗਏ ਜਦਕਿ ਤਲਾਸ਼ੀ ਦੌਰਾਨ 1 ਹੋਰ ਮੋਬਇਲ ਫੋਨ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ। ਦੂਜੇ ਪਾਸੇ ਏ.ਐੱਸ.ਆਈ ਤਜਿੰਦਰ ਸਿੰਘ ਨੇ ਦੱਸਿਆ ਹੈ ਕਿ ਨਾਮਜ਼ਦ ਦੋਸ਼ੀਆਂ ਨੂੰ ਜੇਲ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਮੋਬਾਇਲ ਉਨ੍ਹਾਂ ਤੱਕ ਕਿਵੇ ਪਹੁੰਚੇ। ਇਸ ਤੋਂ ਇਲਾਵਾ ਸੈਂਟਰਲ ਜੇਲ ਦੇ ਅੰਦਰ ਕੈਦੀਆਂ ਤੱਕ ਮੋਬਾਇਲ ਪਹੁੰਚਾਉਣ ਵਾਲੇ ਦੋਸ਼ੀਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੇਂਦਰੀ ਜੇਲ ‘ਚ ਸਾਂਝੇ ਤੌਰ ‘ਤੇ ਸਰਚ ਆਪਰੇਸ਼ਨ ਦੌਰਾਨ ਕੈਦੀਆਂ ਤੋਂ 15 ਮੋਬਾਇਲ ਫੋਨ ਬਰਾਮਦ ਕੀਤੇ ਗਏ ਸਨ, ਜਿਨ੍ਹਾਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।