neeru emotional video aryan:ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦੋ ਵੀਡੀਜ਼ ਸ਼ੇਅਰ ਕੀਤੀਆਂ ਨੇ ।ਦੱਸ ਦਈਏ ਇੱਕ ਛੋਟਾ ਬੱਚਾ ਜਿਸਦਾ ਨਾਂਅ Aryan Deol ਉਹ ਇੱਕ ਖਤਰਨਾਕ ਬਿਮਾਰੀ ਦੇ ਨਾਲ ਜੰਗ ਲੜ ਰਿਹਾ ਹੈ ।
ਨੀਰੂ ਬਾਜਵਾ ਨੇ ਵੀਡੀਓ ਦੇ ਰਾਹੀਂ ਦੱਸਿਆ ਹੈ ਕਿ ਇਹ ਪੰਜਾਬੀ ਬੱਚਾ Type 1 Spinal Muscular Atrophy (SMA) ਨਾਂ ਦੀ ਬਿਮਾਰੀ ਨਾਲ ਜੂਝ ਰਿਹਾ ਹੈ । ਨੀਰੂ ਬਾਜਵਾ ਨੇ ਆਪਣੇ ਫ਼ਿਲਮੀ ਸਹਿ-ਕਲਾਕਾਰਾਂ ਨੂੰ ਵੀ ਮਦਦ ਕਰਨ ਲਈ ਕਿਹਾ ਹੈ । ਉਨ੍ਹਾਂ ਨੇ ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ, ਬੱਬੂ ਮਾਨ, ਐਮੀ ਵਿਰਕ, ਗੁਰਦਾਸ ਮਾਨ, ਸੋਨਮ ਬਾਜਵਾ, ਬਿੰਨੂ ਢਿੱਲੋਂ, ਪਰਮੀਸ਼ ਵਰਮਾ, ਤਰਸੇਮ ਜੱਸੜ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੂੰ ਟੈੱਗ ਕੀਤਾ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਦਰਸ਼ਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਇਸ ਪੰਜਾਬੀ ਬੱਚੇ ਦੀ ਮਦਦ ਕਰੋ ।
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ ।ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਛੋਟੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣਾ ਨਿਊ ਫੋਟੋ ਸ਼ੂਟ ਕਰਵਾਇਆ ਹੈ । ਨੀਰੂ ਬਾਜਵਾ ਨੇ ਬੀਹਾਈਂਡ ਦਾ ਸ਼ੂਟ ਦਾ ਵੀਡੀਓ ਨੂੰ ਸ਼ੇਅਰ ਕੀਤਾ ਜਿਸ ‘ਚ ਉਹ ਫੋਟੋ ਕਲਿਕ ਕਰਵਾਉਂਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ‘ਚ ਬਲਜੀਤ ਸਿੰਘ ਦਿਓ ਵੀ ਨਜ਼ਰ ਆ ਰਹੇ ਨੇ । ਦਰਸ਼ਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮ ਜਗਤ ‘ਚ ਕਾਫੀ ਸਰਗਰਮ ਨੇ । ਉਹ ਪਿਛਲੇ ਸਾਲ ਛੜਾ ਵਰਗੀ ਸੁਪਰ ਹਿੱਟ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਨਜ਼ਰ ਆਏ ਸਨ ।