Three deaths in Jalandhar : ਜਲੰਧਰ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਜ਼ਿਲੇ ਵਿਚ ਕੋਰੋਨਾ ਨਾਲ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਖਬਰ ਆਈ ਹੈ, ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 49 ਹੋ ਗਈ ਹੈ। ਉਥੇ ਹੀ 17 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 47 ਮਾਮਲੇ ਸਾਹਮਣ ਆਏ ਸਨ, ਉਥੇ ਹੀ ਦੋ ਲੋਕਾਂ ਦੀ ਮੌਤ ਹੋ ਗਈ ਸੀ। ਦੱਸਣਯੋਗ ਹੈ ਕਿ ਇਕ ਹਫਤੇ ਵਿਚ ਜਲੰਧਰ ਵਿਚ ਕੋਰੋਨਾ ਨਾਲ 14 ਮੌਤਾਂ ਹੋਈਆਂ ਹਨ। ਰਾਹਤ ਵਾਲੀ ਗੱਲ ਇਹ ਰਹੀ ਕਿ ਜ਼ਿਲੇ ਵਿਚ 65 ਮਰੀਜ਼ਾਂ ਨੂੰ ਸਿਹਤ ਕੇੰਦਰਾਂ ਤੋਂ ਛੁੱਟੀ ਦੇ ਕੇ ਘਰਾਂ ਵਿਚ ਆਈਸੋਲੇਸ਼ਨ ਲਈ ਭੇਜ ਦਿੱਤਾ ਗਿਆ ਹੈ।
ਬੀਤੇ ਦਿਨ 46 ਸਾਲਾ ਵਿਅਕਤੀ ਜੋਕਿ ਗਲਾ ਖਰਾਬ, ਬੁਖਾਰ ਤੇ ਸਾਹ ਲੈਣ ਦੀ ਤਕਲੀਫ ਨਾਲ ਪੀੜਤ ਸੀ ਦੀ ਸਿਵਲ ਹਸਪਤਾਲ ਵਿਚ ਦਾਖਲ ਕਰਵਾਉਣ ਦੇ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ ਉਥੇ ਹੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੀ 60 ਸਾਲਾ ਔਰਤ ਜੋਕਿ ਟੈਗੋਰ ਹਸਪਤਾਲ ਵਿਚ ਦਾਖਲ ਸੀ, ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ। ਬੀਤੇ ਦਿਨ ਸਾਹਮਣੇ ਆਏ ਮਾਮਲਿਆਂ ਵਿਚ ਸੂਬਾ ਭਾਜਪਾ ਦੇ ਬੁਲਾਰੇ ਮੋਹਿੰਦਰ ਭਗਤ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ। ਮੰਗਲਵਾਰ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਸੈਂਪਲ ਲਿਆ ਗਿਆ ਸੀ।
ਨੋਡਲ ਅਫਸਰ ਡਾ. ਟੀਪੀ ਸਿੰਘ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਜ਼ਿਲੇ ਵਿਚ 894 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਮੈਡੀਕਲ ਕਾਲਜ ਫਰੀਦਕੋਟ ਵਿਖੇ ਭੇਜੇ ਗਏ ਸਨ। ਜ਼ਿਲੇ ਵਿਚ ਹੁਣ ਤੱਕ ਕੁਲ 42,588 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 38,539 ਲੋਕਾਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।