ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਅੱਜ ਭਾਵ ਵੀਰਵਾਰ ਨੂੰ ਜ਼ਿਲ੍ਹੇ ‘ਚੋਂ 153 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 4 ਮਰੀਜ਼ਾਂ ਨੇ ਦਮ ਤੋੜਿਆ ਹੈ। ਦੱਸਣਯੋਗ ਹੈ ਕਿ ਲੁਧਿਆਣਾ ‘ਚ ਬੀਤੇ ਦਿਨ ਭਾਵ ਬੁੱਧਵਾਰ ਨੂੰ 53 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 7 ਮੌਤਾਂ ਹੋਈਆਂ ਸੀ। ਹੁਣ ਤੱਕ ਮਹਾਨਗਰ ‘ਚ 2886 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 81 ਲੋਕਾਂ ਦੀ ਮੌਤ ਹੋ ਚੁੱਕੀ ਹੈ।