jeevan nagar micro containment zone: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਨੇ ਜਿੱਥੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਹੀ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪ੍ਰਸ਼ਾਸਨ ਵੱਲੋਂ ਉੱਚਿਤ ਕਦਮ ਚੁੱਕਦਿਆਂ ਹੋਇਆ ਵੀਰਵਾਰ ਨੂੰ ਇਕ ਹੋਰ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਜਾਣਕਾਰੀ ਮੁਤਾਬਕ ਹੁਣ ਚੰਡੀਗੜ੍ਹ ਰੋਡ ਸਥਿਤ ਜੀਵਨ ਨਗਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਮਾਲਪੁਰ ਦੇ ਗੁਰਦਿਆਲ ਇਨਕਲੇਵ, ਉੱਤਮ ਨਗਰ ਵਰਧਮਾਨ ਕਾਲੋਨੀ, ਮਾਡਲ ਟਾਊਨ, ਮੁੰਡੀਆ ਕਲਾ, ਸ਼ਾਹਪੁਰ ਰੋਡ, ਈ.ਡਬਲਿਊ.ਐੱਸ. ਕਾਲੋਨੀ ਤਾਜਪੁਰ ਰੋਡ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰੇਮ ਨਗਰ ਨੂੰ ਕੰਟੇਨਮੈਂਟ ਜ਼ੋਨ ਦੀ ਸੂਚੀ ਤੋਂ ਬਾਹਰ ਕੱਢਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ 157 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 142 ਮਰੀਜ਼ ਮਹਾਨਗਰ ਦੇ ਹਨ ਅਤੇ 15 ਹੋਰ ਜ਼ਿਲ੍ਹਿਆਂ ਦੇ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਸੀ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ 61304 ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 59504 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਮਿਲ ਚੁੱਕੀ ਹੈ ਜਦਕਿ 56044 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 1800 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਹੁਣ ਤੱਕ ਮਹਾਨਗਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 3028 ਤੱਕ ਪਹੁੰਚ ਚੁੱਕਿਆ ਹੈ ਜਦਕਿ 82 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।