12 new cases of : ਪੰਜਾਬ ਵਿਚ ਕੋਰੋਨਾ ਦਾ ਕਹਿਰ ਆਏ ਦਿਨ ਵਧਦਾ ਜਾ ਰਿਹਾ ਹੈ ਤੇ ਲੋਕਾਂ ਵਿਚ ਵੀ ਕੋਰੋਨਾ ਨੂੰ ਲੈ ਕੇ ਡਰ ਵਧ ਰਿਹਾ ਹੈ। ਰੋਜ਼ਾਨਾ ਬਹੁਤ ਵੱਡੀ ਗਿਣਤੀ ਵਿਚ ਕੋਵਿਡ-19 ਦੇ ਪਾਜੀਟਿਵ ਕੇਸ ਸਾਹਮਣੇ ਆਉਣ ਨਾਲ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ। ਅੱਜ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਕੋਰੋਨਾ ਦੇ 12 ਨਵੇਂ ਪਾਜੀਟਿਵ ਕੇਸ ਸਾਹਮਣੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਵਲੋਂ ਦਿੱਤੀ ਗਈ। ਇਸ ਤਰ੍ਹਾਂ ਜਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 347 ਤਕ ਪੁੱਜ ਗਈ ਹੈ।
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਕਲ ਕੋਰੋਨਾਵਾਇਰਸ ਦੇ 511 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15456 ਹੋ ਗਈ ਹੈ। ਕਲ ਕੋਰੋਨਾਵਾਇਰਸ ਨਾਲ 10 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 370 ਹੋ ਗਈ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 511 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਲੁਧਿਆਣਾ ਤੋਂ 143 ਸਾਹਮਣੇ ਆਏ ਹਨ।ਅੱਜ ਕੁੱਲ੍ਹ 296 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 572067 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 15456 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 10509 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 4577 ਲੋਕ ਐਕਟਿਵ ਮਰੀਜ਼ ਹਨ।
ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਕਿ ਉਹ ਸਮੇਂ-ਸਮੇਂ ‘ਤੇ ਹੱਥ ਧੋਂਦੇ ਰਹਿਣ, ਮਾਸਕ ਪਹਿਨਣ ਤੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨ ਕਿਉਂਕਿ ਬਿਨਾਂ ਲੋਕਾਂ ਦੇ ਸਹਿਯੋਗ ਤੋਂ ਪ੍ਰਸ਼ਾਸਨ ਵੀ ਵਾਇਰਸ ਨੂੰ ਕੰਟਰੋਲ ਨਹੀਂ ਕਰ ਸਕਦਾ।